ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਬੁੱਧਵਾਰ ਨੂੰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ ਅਤੇ ਇਸ ਵਾਰ ਪਾਰਟੀ ਨੇ 72 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ 11 ਰਾਜਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਰਨਾਲ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਜਦੋਂਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਗਪੁਰ ਤੋਂ ਚੋਣ ਲੜਨਗੇ। ਇਹ ਤੋਂ ਇਲਾਵਾ ਲੋਕ ਸਭਾ ਹਲਕਾ ਸਿਰਸਾ ਤੋਂ ਅਸ਼ੋਕ ਤੰਵਰ ਨੂੰ ਉਮੀਦਵਾਰ ਬਣਾਇਆ ਗਿਆ ਹੈ।