ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ
ਨਵੀਂ ਦਿੱਲੀ, 21 ਅਗਸਤ – ਲੋਕ ਸਭਾ ਦੀ ਕਾਰਵਾਈ ਅੱਜ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਮੌਨਸੂਨ ਸੈਸ਼ਨ ਦੀ ਕਾਰਵਾਈ ਵਿੱਚ ਡੈੱਡਲਾਕ ਬਣਾਈ ਰੱਖਣ ਲਈ ਵਿਰੋਧੀ ਪਾਰਟੀਆਂ ਪ੍ਰਤੀ ਨਿਰਾਸ਼ਾ ਪ੍ਰਗਟ ਕਰਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਸਦਨ ਦੇ ਕੰਮਕਾਜ ਵਿੱਚ ਵਿਘਨ ਪਾਇਆ ਗਿਆ, ਜੋ ਲੋਕਤੰਤਰ ਅਤੇ ਸਦਨ ਦੀ ਸ਼ਾਨ ਦੇ ਅਨੁਸਾਰ ਨਹੀਂ ਹੈ।ਸਵੇਰੇ 11 ਵਜੇ ਪਹਿਲਾਂ ਮੁਲਤਵੀ ਕੀਤੇ ਜਾਣ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਮੁੜ ਸ਼ੁਰੂ ਹੋਈ, ਜਿਸ ਵਿੱਚ ਬਿਰਲਾ ਨੇ ਦੁੱਖ ਪ੍ਰਗਟ ਕੀਤਾ ਕਿ ਪੂਰੇ ਸੈਸ਼ਨ ਦੌਰਾਨ ਕਾਰਵਾਈ ’ਚ ਵਾਰ-ਵਾਰ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਸਾਰਿਆਂ ਲਈ ਆਤਮ-ਨਿਰੀਖਣ ਦਾ ਸਮਾਂ ਹੈ ਕਿਉਂਕਿ ਮਹੀਨਾ ਭਰ ਚੱਲੇ ਸੈਸ਼ਨ ਦੌਰਾਨ ਜ਼ਿਆਦਾ ਚਰਚਾ ਨਹੀਂ ਹੋ ਸਕੀ। ਸੈਸ਼ਨ 21 ਜੁਲਾਈ ਨੂੰ ਸ਼ੁਰੂ ਹੋਇਆ ਸੀ, ਜਿਸ ਵਿੱਚ ਸਮੁੱਚੀ ਵਿਰੋਧੀ ਧਿਰ ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੇ ਵਿਸ਼ੇਸ਼ ਵਿਆਪਕ ਸੋਧ (SIR) ’ਤੇ ਚਰਚਾ ਦੀ ਮੰਗ ਕਰਦਿਆਂ ਰੋਜ਼ਾਨਾ ਕਾਰਵਾਈ ਵਿੱਚ ਵਿਘਨ ਪਾਇਆ। ਆਪਣੇ ਸਮਾਪਤੀ ਭਾਸ਼ਣ ਤੋਂ ਬਾਅਦ ਓਮ ਬਿਰਲਾ ਨੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ।
Share this content:



Post Comment