Loading Now

ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾ ਰਹੀ ਫਤਿਹ ਰੈਲੀ ਇਤਿਹਾਸਕ ਹੋਵੇਗੀ – ਸੰਨੀ ਗਿੱਲ

ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾ ਰਹੀ ਫਤਿਹ ਰੈਲੀ ਇਤਿਹਾਸਕ ਹੋਵੇਗੀ – ਸੰਨੀ ਗਿੱਲ

WhatsApp-Image-2025-08-21-at-3.52.03-PM-232x300 ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾ ਰਹੀ ਫਤਿਹ ਰੈਲੀ ਇਤਿਹਾਸਕ ਹੋਵੇਗੀ - ਸੰਨੀ ਗਿੱਲ
ਸੰਜੀਤ ਸਿੰਘ ਸੰਨੀ ਗਿੱਲ ਦੀ ਫਾਈਲ ਫੋਟੋ

*ਲੌਂਗੋਵਾਲ ਦੀ ਰੈਲੀ ਨੇ ਵੀ ਤੋੜੇ ਰਿਕਾਰਡ
ਮੋਗਾ, 21 ਅਗਸਤ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸੂਬੇ ਦੀ ਆਪ ਸਰਕਾਰ ਵੱਲੋਂ ਜੋ ਕਿਸਾਨ ਵਿਰੋਧੀ ਲੈਂਡ ਪੂਲਿੰਗ ਦੀ ਨੀਤੀ ਬਣਾਈ ਗਈ ਸੀ ਉਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਸੰਘਰਸ਼ ਸਦਕਾ ਲੈਂਡ ਪੂਲਿੰਗ ਨੀਤੀ ਨੂੰ ਸਰਕਾਰ ਵੱਲੋਂ ਵਾਪਸ ਲੈ ਲਿਆ ਗਿਆ ਅਤੇ ਇਹ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਸੀ। ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਮੋਗਾ ਵਿਖੇ ਇੱਕ 31ਅਗਸਤ ਨੂੰ ਫਤਿਹ ਰੈਲੀ ਕੀਤੀ ਜਾ ਰਹੀ ਹੈ ਤੇ ਇਹ ਰੈਲੀ ਇਤਿਹਾਸਕ ਹੀ ਨਹੀਂ ਹੋਵੇਗੀ ਸਗੋਂ ਸਾਲ 2027 ਦੀਆਂ ਚੋਣਾਂ ਦਾ ਵੀ ਮੁੱਢ ਬੰਨੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਤੇ ਵੀ ਸੁਖਬੀਰ ਸਿੰਘ ਬਾਦਲ ਦੀ ਰੈਲੀ ਨੇ ਅਗਲੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਤੇ ਇਸ ਰੈਲੀ ਨੇ ਸਾਬਿਤ ਕਰ ਦਿੱਤਾ ਕਿ ਆਉਣ ਵਾਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ ਕਿਉਂਕਿ ਲੋਕ ਪਿਛਲੀਆਂ ਸਰਕਾਰਾਂ ਤੋਂ ਅੱਕ ਚੁੱਕੇ ਹਨ ਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਸੰਨੀ ਗਿੱਲ ਨੇ ਕਿਹਾ ਕਿ ਮੋਗਾ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਰੇ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੋਗਾ ਵਿਧਾਨ ਸਭਾ ਦੇ ਚਾਰੇ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿੱਚ ਇਸ ਰੈਲੀ ਨੂੰ ਲੈਕੇ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਰੈਲੀ ਵਿੱਚ ਸੂਬੇ ਭਰ ਤੋਂ ਲੋਕ ਪਹੁੰਚਕੇ ਆਪਣੇ ਮਹਿਬੂਬ ਨੇਤਾ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨਗੇ। ਉਨ੍ਹਾਂ ਕਿਹਾ ਕਿ ਮੋਗਾ ਸ਼੍ਰੋਮਣੀ ਅਕਾਲੀ ਦਲ ਲਈ ਕੇਂਦਰ ਬਿੰਦੂ ਰਿਹਾ ਹੈ ਅਤੇ ਮੋਗਾ ਤੋਂ ਹੀ ਕੀਤੀਆਂ ਰੈਲੀਆਂ ਨੇ ਸਰਕਾਰ ਦਾ ਮੁੱਢ ਬੰਨ੍ਹਿਆ ਅਤੇ ਹੁਣ ਹੋਣ ਜਾ ਰਹੀ ਰੈਲੀ ਵੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹਣ ਵਿੱਚ ਕਾਮਯਾਬ ਹੋਵੇਗੀ।

Share this content:

Previous post

ਮੈਡੀਕਲ ਕਾਲਜ ‘ਚ ਦਾਖਲੇ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਖੁਸ਼ਖਬਰੀ, ਵਧਣਗੀਆਂ 8 ਹਜ਼ਾਰ ਸੀਟਾਂ

Next post

ਐਸ.ਸੀ. ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਮੁੱਖ ਸਕੱਤਰ ਨਾਲ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਕੀਤੀ ਚਰਚਾ

Post Comment