ਲੁਧਿਆਣਾ ਦੀ ਜਨਰਲ ਸੈਕਟਰੀ “ਸੁਮਨ ਰਾਣੀ” ਕਾਂਗਰਸ ਛੱਡ ਭਾਜਪਾ ‘ਚ ਸ਼ਾਮਲ ਹੋਈ ਸ਼ਾਮਲ

ਲੁਧਿਆਣਾ ‘ਚ ਕਾਂਗਰਸ ਨੂੰ ਇੱਕ ਤੋਂ ਬਾਅਦ ਇੱਕ ਵੱਡਾ ਝਟਕਾ ਲੱਗ ਰਿਹਾ ਹੈ। ਬੀਤੇ ਦਿਨੀਂ ਲੁਧਿਆਣਾ ਮਹਿਲਾ ਜ਼ਿਲਾ ਪ੍ਰਧਾਨ ਮਨੀਸ਼ਾ ਕਪੂਰ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ, ਉਸ ਤੋਂ ਬਾਅਦ ਅੱਜ ਸੁਮਨ ਰਾਣੀ ਜਨਰਲ ਸੈਕਟਰੀ ਪੰਜਾਬ ਮਹਿਲਾ ਕਾਂਗਰਸ ਪਾਰਟੀ ਦਾ ਪੱਲਾ ਛੱਡ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਮਨ ਰਾਣੀ ਨੇ ਦੱਸਿਆ ਕਿ ਉਹ ਪਿਛਲੇ 37 ਸਾਲਾਂ ਤੋਂ ਕਾਂਗਰਸ ਪਾਰਟੀ ਦੇ ਨਾਲ ਜੁੜੇ ਹੋਏ ਸਨ। ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦੀਆਂ ਮਾੜੀਆਂ ਨੀਤੀਆਂ ਅਤੇ ਗਲਤ ਹਰਕਤਾਂ ਦੇ ਕਾਰਨ ਭਰੇ ਮਨ ਨਾਲ ਕਾਂਗਰਸ ਛੱਡਣੀ ਪਈ ਹੈ। ਕਈ ਵਾਰ ਉਹਨਾਂ ਨੇ ਇਸ ਦੀ ਸ਼ਿਕਾਇਤ ਵੀ ਕਰਨ ਦੀ ਕੋਸ਼ਿਸ਼ ਕੀਤੀ ਪਰ ਹਾਈ ਕਮਾਂਡ ਵੱਲੋਂ ਸੁਣਵਾਈ ਨਾ ਹੋਣ ਕਰਨ ਸੁਮਨ ਰਾਣੀ ਵੱਲੋਂ ਕਾਂਗਰਸ ਨੂੰ ਅਲਵਿਦਾ ਕਿਹਾ ਗਿਆ ਹੈ ਤੇ ਹੁਣ ਉਹ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...