NEET-UG ਪੇਪਰ ਲੀਕ ਮਾਮਲੇ ਦੀ ਜਾਂਚ CBI ਨੂੰ ਸੌਂਪੀ

NEET-UG ਪੇਪਰ ਲੀਕ ਮਾਮਲੇ ਵਿਚ ਸਿੱਖਿਆ ਮੰਤਰਾਲੇ ਨੇ ਵੱਡਾ ਫ਼ੈਸਲਾ ਲਿਆ ਹੈ। NEET-UG ਪੇਪਰ ਲੀਕ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਐਤਵਾਰ (23 ਜੂਨ) ਨੂੰ ਹੋਣ ਵਾਲੀ NEET-PG ਦਾਖਲਾ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਪ੍ਰੀਖਿਆ ਲਈ ਨਵੀਂ ਤਰੀਕ ਦਾ ਐਲਾਨ ਕੀਤਾ ਜਾਵੇਗਾ।

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ 5 ਮਈ, 2024 ਨੂੰ OMR (ਕਲਮ ਅਤੇ ਪੇਪਰ) ਮੋਡ ਵਿੱਚ NEET-UG ਪ੍ਰੀਖਿਆ ਦਾ ਆਯੋਜਨ ਕੀਤਾ ਸੀ ਪਰ ਇਸ ਪ੍ਰੀਖਿਆ ਵਿਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ। ਪ੍ਰੀਖਿਆ ਪ੍ਰਕਿਰਿਆ ਦੇ ਸੰਚਾਲਨ ਵਿਚ ਪਾਰਦਰਸ਼ਤਾ ਲਈ, ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ ਸਮੀਖਿਆ ਤੋਂ ਬਾਅਦ, ਇੱਕ ਵਿਆਪਕ ਜਾਂਚ ਲਈ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਫ਼ੈਸਲਾ ਕੀਤਾ ਹੈ।

ਕੇਂਦਰ ਸਰਕਾਰ ਨੇ ਪਬਲਿਕ ਇਮਤਿਹਾਨਾਂ ਵਿਚ ਗੜਬੜੀ ਨੂੰ ਰੋਕਣ ਲਈ ਪਬਲਿਕ ਐਗਜ਼ਾਮੀਨੇਸ਼ਨਜ਼ (ਅਨੁਪੱਖ ਦੇ ਸਾਧਨਾਂ ਦੀ ਰੋਕਥਾਮ) ਐਕਟ, 2024 ਵੀ ਲਾਗੂ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ ਪ੍ਰੀਖਿਆਵਾਂ ਦੀ ਅਖੰਡਤਾ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਸੰਦੇਸ਼ ਸਪੱਸ਼ਟ ਹੈ ਕਿ ਪੇਪਰ ਲੀਕ ਮਾਮਲੇ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ/ਸੰਸਥਾ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...