ਚੱਕ ਬਾਹਮਣੀਆਂ ਟੌਲ ਪਲਾਜ਼ਾ ’ਤੇ ਧਰਨਾ ਜਾਰੀ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ), ਟਰੱਕ ਯੂਨੀਅਨ ਧਰਮਕੋਟ ਅਤੇ ਸ਼ਾਹਕੋਟ ਵੱਲੋਂ ਚੱਕ ਬਾਹਮਣੀਆਂ ਦੇ ਟੌਲ ਪਲਾਜ਼ਾ ’ਤੇ ਸਾਂਝ ਤੌਰ ’ਤੇ ਲਗਾਇਆ ਧਰਨਾ ਅੱਜ 22ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ’ਚ ਤਰਕਸ਼ੀਲ ਸੁਸਾਇਟੀ ਸ਼ਾਹਕੋਟ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਹਿਯੋਗ ਦਿੱਤਾ। ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਤੇ ਸਕੱਤਰ ਗੁਰਚਰਨ ਸਿੰਘ ਚਾਹਲ, ਬੀਕੇਯੂ (ਤੋਤੇਵਾਲ) ਦੇ ਸੂਬਾ ਪ੍ਰਧਾਨ ਸੁੱਖ ਗਿੱਲ ਅਤੇ ਟਰੱਕ ਯੂਨੀਅਨ ਪੰਜਾਬ ਦੇ ਪ੍ਰਧਾਨ ਹੈਪੀ ਸੰਧੂ, ਧਰਮਕੋਟ ਦੇ ਪ੍ਰਧਾਨ ਸਸਤਵੀਰ ਸਿੰਘ ਸੱਤੀ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਬਿੱਟੂ ਰੂਪੇਵਾਲੀ, ਇਕਾਈ ਸ਼ਾਹਕੋਟ ਦੇ ਕਾਰਜਕਾਰੀ ਮੁਖੀ ਹਰਜਿੰਦਰ ਬਾਗਪੁਰ ਨੇ ਸੰਬੋਧਨ ਕੀਤਾ।

ਬੁਲਾਰਿਆਂ ਨੇ ਕਿਹਾ ਕਿ ਰਾਹਗੀਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇਣ ਤੋਂ ਇਨਕਾਰੀ ਹੋਈ ਹਾਈਵੇਅ ਅਥਾਰਿਟੀ ਨੂੰ ਉਨ੍ਹਾਂ ਚਿਰ ਲੋਕਾਂ ਕੋਲੋ ਟੌਲ ਟੈਕਸ ਲੈਣ ਦਾ ਕੋਈ ਅਧਿਕਾਰ ਨਹੀਂ, ਜਿੰਨਾ ਚਿਰ ਉਹ ਰਾਹਗੀਰਾਂ ਨੂੰ ਬਣਦੀਆਂ ਸਹੂਲਤਾਂ ਨਹੀਂ ਦੇ ਦਿੰਦੀ। ਉਨ੍ਹਾਂ ਇਨਸਾਫ ਪਸੰਦ ਲੋਕਾਂ ਨੂੰ ਧਰਨੇ ਵਿਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰਹੇਗਾ। ਉਹ ਉਨ੍ਹਾਂ ਚਿਰ ਟੌਲ ਨੂੰ ਪਰਚੀ ਮੁਕਤ ਰੱਖਣਗੇ ਜਿਨ੍ਹਾਂ ਚਿਰ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਜਾਮਾ ਨਹੀਂ ਪਹਿਨਾ ਦਿੱਤਾ ਜਾਂਦਾ। ਇਸ ਮੌਕੇ ਲਖਵਿੰਦਰ ਸਿੰਘ, ਰਾਜਪਾਲ ਸਿੰਘ, ਚਮਕੌਰ ਸਿੰਘ, ਬਲਕਾਰ ਸਿੰਘ, ਗੁਰਦੇਵ ਸਿੰਘ ਮਲਸੀਆਂ, ਮਨਜੀਤ ਸਾਬੀ, ਰਣਯੋਧ ਸਿੰਘ, ਮਹਿਲ ਸਿੰਘ, ਤਲਵਿੰਦਰ ਗਿੱਲ, ਕਿੱਕਰ ਸਿੰਘ ਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...