ਟ੍ਰਾਈਸਿਟੀ ਵਿੱਚ ਬੱਦਲਵਾਈ ਤੇ ਕਿਣ-ਮਿਣ ਨਾਲ ਗਰਮੀ ਤੋਂ ਰਾਹਤ

ਚੰਡੀਗੜ੍ਹ ਟ੍ਰਾਈਸਿਟੀ ਵਿੱਚ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਬਾਅਦ ਦੁਪਹਿਰ ਹੋਈ ਬੱਦਲਵਾਈ ਦੇ ਨਾਲ ਤੇਜ਼ ਹਵਾਵਾਂ ਚੱਲਣ ਅਤੇ ਕਿਣ-ਮਿਣ ਨੇ ਲੋਕਾਂ ਨੂੰ ਗਰਮੀ ਤੋਂ ਆਰਜ਼ੀ ਤੌਰ ’ਤੇ ਰਾਹਤ ਦਿਵਾ ਦਿੱਤੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਦੋ ਐੱਮਐੱਮ ਮੀਂਹ ਪਿਆ ਹੈ ਜਦੋਂਕਿ ਪੰਚਕੂਲਾ, ਮੁਹਾਲੀ ਤੇ ਜ਼ੀਰਕਪੁਰ ਵਿੱਚ ਕਈ ਥਾਵਾਂ ’ਤੇ ਕਿਣ-ਮਿਣ ਹੋਈ ਹੈ। ਉੱਧਰ ਮੌਸਮ ਵਿਗਿਆਨੀਆਂ ਨੇ 25, 26 ਤੇ 27 ਜੂਨ ਨੂੰ ਮੁੜ ਤੋਂ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ 28 ਜੂਨ ਨੂੰ ਮੀਂਹ ਪਵੇਗਾ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 30.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 39.9 ਅਤੇ ਘੱਟ ਤੋਂ ਘੱਟ 30.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਬਾਅਦ ਦੁਪਹਿਰ ਮੌਸਮ ਦਾ ਮਿਜ਼ਾਜ ਬਦਲਣ ਦੇ ਨਾਲ ਹੀ ਸੁਖਨਾ ਝੀਲ ’ਤੇ ਸੈਲਾਨੀਆਂ ਦੀ ਭੀੜ ਇਕੱਤਰ ਹੋ ਗਈ ਜੋ ਅਤਿ ਦੀ ਗਰਮੀ ਤੋਂ ਬਾਅਦ ਠੰਢੇ ਮੌਸਮ ਦਾ ਆਨੰਦ ਮਾਣ ਰਹੀ ਸੀ। ਇਸੇ ਤਰ੍ਹਾਂ ਸ਼ਾਮ ਸਮੇਂ ਵੀ ਸ਼ਹਿਰ ਦੀਆਂ ਮੁੱਖ ਮਾਰਕੀਟਾਂ ਤੇ ਪਾਰਕਾਂ ਵਿੱਚ ਲੋਕਾਂ ਦੀ ਚਹਿਲ-ਪਹਿਲ ਦਿਖਾਈ ਦਿੱਤੀ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...