ਜਮਹੂਰੀ ਅਧਿਕਾਰ ਸਭਾ ਤੇ ਤਰਕਸ਼ੀਲ ਸੁਸਾਇਟੀ ਬਠਿੰਡਾ ਦੀ ਅਗਵਾਈ ਵਿੱਚ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਨਵੇਂ ਅਪਰਾਧਿਕ ਕਰੋਨਾ ਵਿਰੁੱਧ ਵਿਸ਼ਾਲ ਰੋਸ ਮਾਰਚ

 

ਕਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਮੰਗ ਪੱਤਰ ਦਿੱਤਾ
ਅਰੁੰਧਤੀ ਰਾਏ ਤੇ ਪ੍ਰੋ ਸ਼ੇਖ ਸ਼ੌਕਤ ਹੁਸੈਨ ਤੇ ਯੂਏਪੀਏ ਲਾਉਣ ਦਾ ਵਿਰੋਧ
ਬਠਿੰਡਾ 1 ਜੁਲਾਈ (ਏ.ਡੀ.ਪੀ ਨਿਯੂਜ਼) ਜਮਹੂਰੀ ਅਧਿਕਾਰ ਸਭਾ ਤੇ ਤਰਕਸ਼ੀਲ ਸੁਸਾਇਟੀ ਦੀ ਅਗਵਾਈ ਚ ਜਨਤਕ ਜਥੇਬੰਦੀਆਂ ਵੱਲੋਂ ਅਰੰਧੰਤੀ ਰਾਏ ਤੇ ਪ੍ਰੋ ਸ਼ੇਖ ਸ਼ੌਕਤ ਹੁਸੈਨ ਤੇ ਕਾਲਾ ਕਨੂੰਨ ਯੁਏਪੀਏ ਲਾਉਣ ਵਿਰੁੱਧ ਤੇ ਅੱਜ ਤੋਂ ਲਾਗੂ ਕੀਤੇ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਫੌਰੀ ਵਾਪਸ ਲੈਣ ਲਈ ਜਿਲਾ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਅਤੇ ਇਹਨਾਂ ਕਾਨੂੰਨਾਂ ਦੀਆਂ ਕਾਪੀਆਂ ਡੀਸੀ ਦਫਤਰ ਦੇ ਗੇਟ ਮੂਹਰੇ ਸਾੜੀਆਂ ਗਈਆਂ l ਪੈਨਸ਼ਨਰ ਭਵਨ ਇਕੱਠੇ ਹੋਏ ਵੱਖੋ ਵੱਖ ਜਨਤਕ ਜਥੇਬੰਦੀਆਂ ਦੇ ਕਰੀਬ 200 ਵਰਕਰਾਂ ਨੂੰ ਨਵੇਂ ਅਪਰਾਧਿਕ ਕਾਨੂੰਨਾਂ ਦੇ ਮਾੜੇ ਅਸਰਾਂ ਅਤੇ ਪੁਲਿਸ ਨੂੰ ਦਿੱਤੀਆਂ ਖੁੱਲਾਂ ਦੀ ਵਿਆਖਿਆ ਕੀਤੀ ਗਈ l ਜਿਲ੍ਹਾ ਪ੍ਰਧਾਨ ਪ੍ਰਿੰ ਬੱਗਾ ਸਿੰਘ, ਸੂਬਾ ਕਮੇਟੀ ਮੈਂਬਰ ਡਾ ਅਜੀਤਪਾਲ ਸਿੰਘ ਤੇ ਐਨ ਕੇ ਜੀਤ,ਸੂਬਾ ਸਕੱਤਰ ਪ੍ਰਿਤਪਾਲ ਸਿੰਘ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕੰਵਲਜੀਤ ਸਿੰਘ ਕੁਟੀ ਅਤੇ ਤਰਕਸ਼ੀਲ ਆਗੂ ਬਲਰਾਜ ਸਿੰਘ ਮੌੜ ਨੇ ਇਕੱਠ ਨੂੰ ਸੰਬੋਧਨ ਕੀਤਾ l ਉਹਨਾਂ ਕਿਹਾ ਕਿ ਨਵੇਂ ਅਪਰਾਧਿਕ ਕਨੂੰਨਾਂ ਮੁਤਾਬਕ ਤਬਾਹਕੁੰਨ ਸਰਗਰਮੀਆਂ, ਵੱਖਵਾਦ, ਭਾਰਤ ਦੀ ਏਕਤਾ,ਅਖੰਡਤਾ ਅਤੇ ਪ੍ਰਭੂਸੱਤਾ ਨੂੰ ਖਤਰਾ ਦਰਸਾ ਕੇ ਪੁਲਿਸ ਕਿਸੇ ਨੂੰ ਵੀ ਸ਼ੱਕ ਦੇ ਅਧਾਰ ਤੇ ਗ੍ਰਿਫਤਾਰ ਕਰ ਸਕਦੀ ਹੈ ਅਤੇ ਬਿਨਾਂ ਕੋਈ ਐਫਆਈਆਰ ਦਰਜ ਕੀਤੇ ਲੰਮੇ ਸਮੇਂ ਲਈ ਹਿਰਾਸਤ ਵਿੱਚ ਰੱਖ ਸਕਦੀ ਹੈ l ਪੁਲਸ ਹਿਰਾਸਤ ਦਾ ਸਮਾਂ ਜੋ ਪਹਿਲਾਂ 15 ਦਿਨ ਹੁੰਦਾ ਸੀ ਜੋ ਅਪਰਾਧ ਦੀ ਗੰਭੀਰਤਾ ਦੇ ਅਧਾਰ ਤੇ ਹੁਣ ਵਧਾ ਕੇ ਦੋ ਤੋਂ ਤਿੰਨ ਮਹੀਨਿਆਂ ਤੱਕ ਕਰ ਦਿੱਤਾ ਗਿਆ ਹੈ, ਜਿਸ ਦੀ ਦੁਰਵਰਤੋਂ ਹੋਣ ਦੀ ਸੰਭਾਵਨਾ ਹੈ l ਇਸ ਤੋਂ ਇਲਾਵਾ ਜਿੰਨਾ ਕੇਸਾਂ ਵਿੱਚ ਸਜ਼ਾ ਤਿੰਨ ਤੋਂ ਸੱਤ ਸਾਲ ਤੱਕ ਹੋ ਸਕਦੀ ਹੈ ਉਹਨਾਂ ਵਿੱਚ ਐਫਆਈਆਰ ਦਰਜ ਕਰਨੀ ਹੁਣ ਅਖਤਿਆਰੀ ਬਣਾ ਦਿੱਤੀ ਗਈ ਗਿਆ ਹੈ, ਲਾਜ਼ਮੀ ਨਹੀਂ l ਬੁਲਾਰਿਆਂ ਨੇ ਅੱਗੇ ਕਿਹਾ ਕਿ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਅਤੇ ਅਰੁਣਧੱਤੀ ਰਾਏ ਵੱਲੋਂ ਪ੍ਰਗਟਾਏ ਗਏ ਵਿਚਾਰਾਂ ਦੀ ਆਜ਼ਾਦੀ ਤੇ ਰੋਕ ਲਾਉਣ ਲਈ ਉਹਨਾਂ ਉੱਪਰ ਕਾਲੇ ਕਾਨੂੰਨ ਯੂਏਪੀਏ ਤਹਿਤ ਮੁਕਦਮਾ ਚਲਾਉਣ ਦੀ ਦਿੱਤੀ ਗਈ ਮਨਜੂਰੀ ਸਰਾਸਰ ਧੱਕਾ ਹੈ ਤੇ ਇਹ ਤੁਰੰਤ ਵਾਪਸ ਲਈ ਜਾਣੀ ਚਾਹੀਦੀ ਹੈ l ਨਵੇਂ ਕਾਨੂੰਨ ਨਾਗਰਿਕਾਂ ਦੇ ਮੌਲਿਕ ਅਤੇ ਜਮਹੂਰੀ ਅਧਿਕਾਰਾ ਤੋਂ ਇਲਾਵਾ ਸੰਵਿਧਾਨਿਕ ਤੇ ਸ਼ਹਿਰੀ ਆਜ਼ਾਦੀਆਂ ਨੂੰ ਵੀ ਕੁਚਲਦੇ ਹਨ ਅਤੇ ਨਿਆਂ ਦੇ ਨਾਮ ਹੇਠ ਲੋਕਾਂ ਦੇ ਸਿਰ ਤਾਨਾਸ਼ਾਹ ਪੁਲਸੀਏ ਰਾਜ ਮੜਨ ਵਾਲਾ ਕਦਮ ਹਨ। ਇਹਨਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਹਾਲਤ ਪਹਿਲਾਂ ਨਾਲੋਂ ਵੀ ਬਦਤਰ ਹੋ ਜਾਣਗੇ ਤੇ ਨਾਗਰਿਕਾਂ ਨੂੰ ਰਾਜ ਦੇ ਜੁਲਮ ਦਾ ਸ਼ਿਕਾਰ ਹੋਣਾ ਪਵੇਗਾ। ਇਕੱਠ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ, ਵਿਦਿਆਰਥੀ, ਮੁਲਾਜ਼ਮ,ਕਿਸਾਨ,ਮਜ਼ਦੂਰ,ਦਲਿਤ ਬੁੱਧੀਜੀਵੀ,ਔਰਤਾਂ,ਵਕੀਲ,ਤਰਕਸ਼ੀਲ,ਮੈਡੀਕਲ ਪ੍ਰੈਕਟੀਸ਼ਨਰਜ਼ ,ਪੈਨਸ਼ਨਰਜ਼ ਤੇ ਸਾਹਿਤਕਾਰ ਸ਼ਾਮਿਲ ਹੋਏ l ਸ਼ਾਮਿਲ ਜਥੇਬੰਦੀਆਂ ਵਿੱਚ ਟੀਐਸਯੂ,ਪੰਜਾਬੀ ਸਾਹਿਤ ਸਭਾ,ਲੋਕ ਮੋਰਚਾ,ਕਿਰਤ ਕਿਸਾਨ ਯੂਨੀਅਨ,ਦਿਹਾਤੀ ਮਜ਼ਦੂਰ ਸਭਾ,ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ,ਪੱਤਰਕਾਰ ਅਮਰੀਕਾ ਜੁਗਰਾਜ ਗਿੱਲ,ਬਿਜਲੀ ਕਰਮਚਾਰੀ ਪੈਨਸ਼ਨਰ ਐਸੋਸੀਏਸ਼ਨ,ਪੀਐਸ ਐਸ ਐਫ (ਵਿਗਿਆਨਕ) ਪੀਐਸਯੂ (ਲਲਕਾਰ),ਦਿਹਾਤੀ ਮਜ਼ਦੂਰ ਸਭਾ,ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ,ਠੇਕਾ ਮੁਲਾਜ਼ਮ ਯੂਨੀਅਨ ਲਹਿਰਾ ਥਰਮਲ, ਬੀਕੇਯੂ ਕ੍ਰਾਂਤੀਕਾਰੀ,ਬੀਕੇਯੂ ਉਗਰਾਹਾਂ,ਬੀਕੇਯੂ ਡਕੌਂਦਾ,ਕੁੱਲ ਹਿੰਦ ਕਿਸਾਨ,ਸਭਾ ਪੈਨਸ਼ਨਰ ਐਸੋਸੀਏਸ਼ਨ ਪਾਵਰ/ਟ੍ਰਾਂਸਮਿਸ਼ਨ ਬਠਿੰਡਾ l

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...