ਡਾ. ਭੱਲਾ ਦੀ ਪੁਸਤਕ ‘ਸਫ਼ਰ ਦਰ ਸਫ਼ਰ’ ਲੋਕ ਅਰਪਣ

ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਵੱਲੋਂ ਲਿਖੀ ਪੁਸਤਕ ‘ਸਫ਼ਰ ਦਰ ਸਫ਼ਰ’ ਨੂੰ ਲੋਕ ਅਰਪਣ ਕਰਦਿਆਂ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਮਨੁੱਖ ਦੀਆਂ ਵਧੇਰੇ ਕਰ ਕੇ ਸਮੱਸਿਆਵਾਂ ਦਾ ਮੂਲ ਕਾਰਨ, ਉਸ ਦੀ ਬੇਸਮਝੀ ਤੇ ਨਾਕਾਰਾਤਮਕ ਦ੍ਰਿਸਟੀਕੋਣ ਹੁੰਦਾ ਹੈ। ਉਨ੍ਹਾਂ ਪ੍ਰਿੰ. ਭੱਲਾ ਨੂੰ ਇਸ ਪੁਸਤਕ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲੇਖਕ ਵੱਲੋਂ ਜੀਵਨ ਦੀਆਂ ਡੂੰਘੀਆਂ ਰਮਜ਼ਾਂ ਨੂੰ ਬਾਖ਼ੂਬੀ ਸਮਝਣ ਦਾ ਯਤਨ ਕੀਤਾ ਗਿਆ ਹੈ। ਵਿਸ਼ੇਸ਼ ਤੌਰ ’ਤੇ ਪਹੁੰਚੇ ਕੰਵਰ ਇਕਬਾਲ ਸਿੰਘ ਨੇ ਕਿਹਾ ਕਿ ਇਹ ਪੁਸਤਕ ਅਜੋਕੀ ਪੀੜ੍ਹੀ ਨੂੰ ਜੀਵਨ ਵਿੱਚ ਉਸਾਰੂ ਤੇ ਰਚਨਾਤਮਿਕ ਸੋਚ ਨੂੰ ਅਪਣਾਉਣ, ਆਪਣੇ ਉਜਵਲ ਭਵਿੱਖ ਲਈ ਸੁਫਨੇ ਸਿਰਜਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਹਾਂ-ਪੱਖੀ ਸੋਚ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ । ਪ੍ਰਿੰਸੀਪਲ ਡਾ. ਭੱਲਾ ਨੇ ਕਿਹਾ ਕਿ ਇਸ ਪੁਸਤਕ ਵਿਚ ਸ਼ਾਮਲ ਨਿਬੰਧ ਇਨਸਾਨ ਨੂੰ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਦਰਪੇਸ਼ ਆਉਣ ਵਾਲੀਆਂ ਅਜ਼ਮਾਇਸ਼ਾਂ, ਚੁਣੌਤੀਆਂ, ਮੁਸ਼ਕਲਾਂ ਆਦਿ ਦੇ ਸਨਮੁੱਖ ਮਨੁੱਖ ਨੂੰ ਸੰਘਰਸ਼ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਮਨੁੱਖ ਅੰਦਰ ਹੌਸਲਾ, ਹਿੰਮਤ ਅਤੇ ਚੜ੍ਹਦੀ ਕਲਾ ਦੀ ਭਾਵਨਾ ਪੈਦਾ ਕਰਦੇ ਹਨ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...