Loading Now

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ

ਮੋਹਾਲੀ, 6 ਸਤੰਬਰ – ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਵੱਲੋਂ 14 ਦਿਨ ਦਾ ਵਾਧਾ ਕੀਤਾ ਗਿਆ ਹੈ। ਬਿਕਰਮ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਅੱਜ ਬਿਕਰਮ ਮਜੀਠੀਆ ਦੀ ਪੇਸ਼ੀ ਸੀ। ਬਿਕਰਮ ਮਜੀਠੀਆ ਵੱਲੋਂ ਨਾਭਾ ਜੇਲ੍ਹ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਗਈ। ਇਸ ਮੌਕੇ ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਵਿਜੀਲੈਂਸ ਵੱਲੋਂ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਵਿੱਚੋਂ ਗ੍ਰਿਫ਼ਤਾਰ ਕਰਕੇ ਮੁਹਾਲੀ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਛੇ ਜੁਲਾਈ ਤੱਕ ਪੁਲੀਸ ਰਿਮਾਂਡ ’ਤੇ ਰੱਖਿਆ ਗਿਆ ਅਤੇ ਇਸ ਮਗਰੋਂ ਉਨ੍ਹਾਂ ਨੂੰ ਨਾਭਾ ਦੀ ਨਿਊ ਜੇਲ੍ਹ ਵਿੱਚ ਭੇਜਿਆ ਗਿਆ। ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਖ਼ਿਲਾਫ਼ 40 ਹਜ਼ਾਰ ਪੰਨਿਆਂ ਦਾ ਚਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਕਾਪੀ ਵੀ ਬਚਾਓ ਪੱਖ ਨੂੰ ਮੁਹੱਈਆ ਕਰਾ ਦਿੱਤੀ ਗਈ ਹੈ।

Share this content:

Post Comment