ਟਰੰਪ ਦੇ ਕਰੀਬੀ ਚਾਰਲੀ ਕਿਰਕ ਦਾ ਗੋਲੀ ਮਾਰ ਕੇ ਕਤਲ
ਅਮਰੀਕਾ, 11 ਸਤੰਬਰ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਰੀਬੀ ਸਹਿਯੋਗੀ ਅਤੇ ਸੱਜੇ-ਪੱਖੀ ਕਾਰਕੁਨ ਚਾਰਲੀ ਕਿਰਕ ਦੀ ਵੀਰਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਯੂਟਾਹ ਵੈਲੀ ਯੂਨੀਵਰਸਿਟੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਰਾਸ਼ਟਰਪਤੀ ਟਰੰਪ ਨੇ ਚਾਰਲੀ ਕਿਰਕ ਦੇ ਕਤਲ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਖੁਦ ਇੱਕ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਟਰੰਪ ਨੇ ਅਮਰੀਕਾ ਵਿੱਚ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।
ਕਿਰਕ ਯੂਟਾਹ ਵੈਲੀ ਯੂਨੀਵਰਸਿਟੀ ਵਿੱਚ ਆਯੋਜਿਤ ਇੱਕ ਬਹਿਸ ਵਿੱਚ ਹਿੱਸਾ ਲੈ ਰਹੇ ਸਨ। ਇਸ ਦੌਰਾਨ ਉਹ ਇੱਕ ਤੰਬੂ ਦੇ ਹੇਠਾਂ ਮਾਈਕ ਫੜ ਕੇ ਬੋਲ ਰਹੇ ਸਨ, ਜਦੋਂ ਅਚਾਨਕ ਇੱਕ ਵਿਅਕਤੀ ਨੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ। ਗੋਲੀ ਕਿਰਕ ਦੀ ਗਰਦਨ ਵਿੱਚ ਲੱਗੀ। ਗੋਲੀ ਲੱਗਦੇ ਹੀ ਕਿਰਕ ਜ਼ਮੀਨ ‘ਤੇ ਡਿੱਗ ਪਿਆ ਅਤੇ ਖੂਨ ਵਹਿਣ ਲੱਗ ਪਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇੱਥੇ ਡਾਕਟਰਾਂ ਨੇ ਕਿਰਕ ਨੂੰ ਮ੍ਰਿਤਕ ਐਲਾਨ ਦਿੱਤਾ।
ਟਰੰਪ ਨੇ ਪ੍ਰਗਟ ਕੀਤਾ ਦੁੱਖ
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ Truth ‘ਤੇ ਕਿਰਕ ਬਾਰੇ ਇੱਕ ਪੋਸਟ ਸਾਂਝੀ ਕੀਤੀ। ਉਨ੍ਹਾਂ ਲਿਖਿਆ, “ਮਹਾਨ ਚਾਰਲੀ ਕਿਰਕ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਅਮਰੀਕੀ ਨੌਜਵਾਨਾਂ ਨੂੰ ਉਨ੍ਹਾਂ ਤੋਂ ਬਿਹਤਰ ਕੋਈ ਨਹੀਂ ਸਮਝ ਸਕਿਆ। ਹਰ ਕੋਈ ਉਨ੍ਹਾਂ ਨੂੰ ਪਿਆਰ ਕਰਦਾ ਹੈ, ਉਨ੍ਹਾਂ ਦਾ ਸਤਿਕਾਰ ਕਰਦਾ ਹੈ, ਅਤੇ ਮੇਲਾਨੀਆ ਅਤੇ ਮੈਂ ਉਨ੍ਹਾਂ ਦੀ ਪਤਨੀ ਏਰਿਕਾ ਅਤੇ ਪੂਰੇ ਪਰਿਵਾਰ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਾਂ।
Share this content:



Post Comment