Loading Now

ਹੜ੍ਹ ਪੀੜਤਾਂ ਦੀ ਮਦਦ ਲਈ SGPC ਵੱਲੋਂ ਕਰੋੜਾਂ ਰੁਪਏ ਦਾ ਐਲਾਨ

ਹੜ੍ਹ ਪੀੜਤਾਂ ਦੀ ਮਦਦ ਲਈ SGPC ਵੱਲੋਂ ਕਰੋੜਾਂ ਰੁਪਏ ਦਾ ਐਲਾਨ

ਅੰਮ੍ਰਿਤਸਰ, 11 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ 20 ਕਰੋੜ ਰੁਪਏ ਦੀ ਰਾਸ਼ੀ ਰੱਖਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਦਿੱਤੀ। ਪ੍ਰਧਾਨ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜਾਰੀ ਰੱਖੇਗੀ। ਇਸ ਯੋਜਨਾ ਤਹਿਤ ਕਈ ਵੱਡੇ ਫੈਸਲੇ ਲਏ ਗਏ ਹਨ:

ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਲਈ ਸਹਾਇਤਾ: ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੀ ਮੁਰੰਮਤ ਲਈ ਹਰੇਕ ਨੂੰ 50-50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

ਕਿਸਾਨਾਂ ਲਈ ਡੀਜ਼ਲ: ਕਿਸਾਨਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਠ ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

ਪੰਜਾਬ ਸਰਕਾਰ ਤੋਂ ਅਪੀਲ: ਧਾਮੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਤੱਕ ਵੱਧ ਤੋਂ ਵੱਧ ਡੀਜ਼ਲ ਪਹੁੰਚਾਉਣ ਲਈ ਇਸ ਨੂੰ ਵੈਟ ਮੁਕਤ ਕੀਤਾ ਜਾਵੇ।

ਹੋਰ ਸੇਵਾਵਾਂ: ਲੰਗਰ ਅਤੇ ਹੋਰ ਜ਼ਰੂਰੀ ਰਸਦਾਂ ਦੀ ਸੇਵਾ ਵੀ ਲਗਾਤਾਰ ਜਾਰੀ ਰਹੇਗੀ।

Share this content:

Post Comment