20 ਮਹੀਨਿਆਂ ਬਾਅਦ ਰਿਸ਼ਬ ਪੰਤ ਨੇ ਕੀਤੀ ਟੈਸਟ ਕ੍ਰਿਕਟ ‘ਚ ਵਾਪਸੀ

ਮੁੰਬਈ, 12 ਸਤੰਬਰ – ਬੰਗਲਾਦੇਸ਼ ਖ਼ਿਲਾਫ਼ 19 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਲਈ ਐਤਵਾਰ ਨੂੰ 16 ਮੈਂਬਰੀ ਭਾਰਤੀ ਟੀਮ (India Team) ਦਾ ਐਲਾਨ ਕੀਤਾ ਗਿਆ, ਜਿਸ ‘ਚ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ (Rishabh Pant) ਨੇ 20 ਮਹੀਨਿਆਂ ਬਾਅਦ ਟੈਸਟ ਕ੍ਰਿਕਟ ‘ਚ ਵਾਪਸੀ ਕੀਤੀ ਹੈ। ਇੰਗਲੈਂਡ ਖਿਲਾਫ ਪੰਜ ਟੈਸਟ ਮੈਚਾਂ ਦੀ ਸੀਰੀਜ਼ ਤੋਂ ਬਾਹਰ ਹੋਏ ਸਟਾਰ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਦੀ ਵੀ ਟੀਮ ‘ਚ ਵਾਪਸੀ ਹੋਈ ਹੈ।

20 ਮਹੀਨਿਆਂ ਬਾਅਦ ਪੰਤ ਟੈਸਟ ‘ਚ ਕਰਨਗੇ ਵਾਪਸੀ

ਪੰਤ ਨੇ ਆਪਣਾ ਆਖਰੀ ਟੈਸਟ ਮੈਚ ਬੰਗਲਾਦੇਸ਼ ਖਿਲਾਫ 22 ਤੋਂ 25 ਦਸੰਬਰ 2022 ਤਕ ਖੇਡਿਆ ਸੀ। ਕੁਝ ਦਿਨਾਂ ਬਾਅਦ 30 ਦਸੰਬਰ ਨੂੰ ਪੰਤ ਭਿਆਨਕ ਕਾਰ ਹਾਦਸੇ ਵਿਚ ਜ਼ਖਮੀ ਹੋ ਗਿਆ ਸੀ ਤੇ ਇਸ ਸਾਲ ਉਸ ਨੇ ਆਈਪੀਐੱਲ (IPL) ਵਿਚ ਪ੍ਰਤੀਯੋਗੀ ਕ੍ਰਿਕਟ ਵਿਚ ਵਾਪਸੀ ਕੀਤੀ। ਪੰਤ ਜੂਨ ਵਿਚ ਟੀ-20 ਵਿਸ਼ਵ ਕੱਪ (T-20 World Cup) ਜਿੱਤਣ ਵਾਲੀ ਭਾਰਤੀ ਟੀਮ ਦਾ ਵੀ ਹਿੱਸਾ ਸੀ।

ਚੇਨਈ ‘ਚ ਖੇਡਿਆ ਜਾਵੇਗਾ ਪਹਿਲਾ ਮੈਚ

ਯੂਪੀ ਦੇ ਤੇਜ਼ ਗੇਂਦਬਾਜ਼ ਯਸ਼ ਦਿਆਲ ਨੂੰ ਪਹਿਲੀ ਵਾਰ ਟੈਸਟ ਟੀਮ ਵਿਚ ਚੁਣਿਆ ਗਿਆ ਹੈ। ਹਾਲਾਂਕਿ ਮੁਹੰਮਦ ਸ਼ਮੀ (Mohammed Shami) ਟੀਮ ‘ਚ ਜਗ੍ਹਾ ਨਹੀਂ ਬਣਾ ਸਕੇ। ਬੰਗਲਾਦੇਸ਼ ਖਿਲਾਫ ਪਹਿਲਾ ਟੈਸਟ ਮੈਚ 19 ਸਤੰਬਰ ਤੋਂ ਚੇਨਈ ‘ਚ ਖੇਡਿਆ ਜਾਵੇਗਾ। ਦੂਜਾ ਟੈਸਟ ਮੈਚ 27 ਸਤੰਬਰ ਤੋਂ 1 ਅਕਤੂਬਰ ਤਕ ਕਾਨਪੁਰ ਵਿਚ ਖੇਡਿਆ ਜਾਵੇਗਾ।

ਪਹਿਲੇ ਮੈਚ ਲਈ ਟੀਮ ਦੀ ਸੂਚੀ

ਪਹਿਲੇ ਟੈਸਟ ਮੈਚ ਲਈ ਭਾਰਤੀ ਟੀਮ : ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐੱਲ ਰਾਹੁਲ, ਸਰਫਰਾਜ਼ ਖਾਨ, ਰਿਸ਼ਭ ਪੰਤ, ਧਰੁਵ ਜੁਰੇਲ, ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਆਕਾਸ਼ਦੀਪ, ਜਸਪ੍ਰੀਤ ਬੁਮਰਾਹ, ਯਸ਼ ਦਿਆਲ।

ਸਾਂਝਾ ਕਰੋ

ਪੜ੍ਹੋ

ਪ੍ਰਧਾਨ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਵੱਲੋਂ

*ਬਜ਼ੁਰਗਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ...