ਪੰਚਾਇਤ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਪੰਚਾਇਤ ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਅੰਮ੍ਰਿਤਸਰ,  23 ਸਤੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਆ ਰਹੀਆਂ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ ਅਤੇ ਜਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ ਨੇ ਹਦਾਇਤ ਕੀਤੀ ਕਿ ਪੰਚਾਇਤ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ ਸੋ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ, ਜਿਸ ਵਿੱਚ ਕਾਗਜ਼ ਭਰਨ ਤੋਂ ਲੈ ਕੇ ਨਤੀਜੇ ਐਲਾਣਨ ਤੱਕ ਦੀ ਪ੍ਰਕਿਰਿਆ ਸ਼ਾਮਲ ਹੈ ਲਈ ਮੁੱਢਲੀ ਤਿਆਰੀ ਕਰ ਲਈ ਜਾਵੇ। ਉਨਾਂ ਨੇ ਇਹ ਵੀ ਕਿਹਾ ਕਿ ਇਹ ਪੰਚਾਇਤ ਚੋਣਾਂ ਦੇ ਐਲਾਨ ਹੋਣ ਤੋਂ ਮਗਰੋਂ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨਾਂ ਨੇ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਚਲ ਰਹੇ ਕੰਮ ਸਮੇਂ ਸਿਰ ਪੂਰੇ ਕਰਵਾਉਣ ਦੀ ਕੋਸ਼ਿਸ਼ ਕਰਨ ਤਾਂ ਜੋ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਪਿੰਡ ਵਾਸੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀ ਮੁੱਢਲੀ ਇਕਾਈ ਹਨ ਅਤੇ ਇਨਾਂ ਦੀਆਂ ਚੋਣਾਂ ਵਿੱਚ ਪਾਰਦਰਸ਼ੀ ਢੰਗ ਨਾਲ ਚੋਣ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਦਾ ਵਿਸ਼ਵਾਸ਼ ਹੋਰ ਪੱਕਾ ਹੋ ਸਕੇ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਸਮੇਤ ਪੰਚਾਇਤ ਵਿਭਾਗ ਦਾ ਸਮੂਹ ਅਮਲਾ ਹਾਜ਼ਰ ਸੀ।

ਸਾਂਝਾ ਕਰੋ

ਪੜ੍ਹੋ

ਸੂਬਾ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਸਰਕਾਰ

*ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ...