ਆਤਿਸ਼ੀ ਤੇ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 30 ਨੂੰ

ਨਵੀਂ ਦਿੱਲੀ, 28 ਸਤੰਬਰ – ਸੁਪਰੀਮ ਕੋਰਟ ਨੇ ਅੱਜ ਮਾਣਹਾਨੀ ਦੇ ਮਾਮਲੇ ’ਚ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਦੋਵਾਂ ਨੇਤਾਵਾਂ ਨੇ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਵੋਟਰ ਸੂਚੀ ’ਚ ਕੁੱਝ ਭਾਈਚਾਰਿਆਂ ਦੇ 30 ਲੱਖ ਵੋਟਰਾਂ ਦੇ ਨਾਂ ਕਥਿਤ ਤੌਰ ’ਤੇ ਹਟਾਏ ਜਾਣ ਬਾਰੇ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮਾਣਹਾਨੀ ਦੀ ਮਾਮਲਾ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਜਸਟਿਸ ਰਿਸ਼ੀਕੇਸ਼ ਰੌਏ ਅਤੇ ਐੱਸਵੀਐੱਨ ਭੱਟੀ ਨੇ ਭਾਜਪਾ ਦੇ ਨੇਤਾ ਰਾਜੀਵ ਬੱਬਰ ਤਰਫ਼ੋਂ ਪੇਸ਼ ਹੋਈ ਸੀਨੀਅਰ ਵਕੀਲ ਸੋਨੀਆ ਮਾਥੁਰ ਦੀਆਂ ਦਲੀਲਾਂ ਨੂੰ ਨੋਟ ਕੀਤਾ ਕਿ ਰਿਪੋਰਟ ਵਿੱਚ ਉਨ੍ਹਾਂ ਦੀ ‘ਕੈਵੀਏਟ’ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ ਅਤੇ ਉਹ ਜਵਾਬ ਦਾਖ਼ਲ ਨਹੀਂ ਕਰ ਸਕੀ ਕਿਉਂਕਿ ਪਟੀਸ਼ਨ ਵੀਰਵਾਰ ਦੇਰ ਸ਼ਾਮ ਨੂੰ ਸੌਂਪੀ ਗਈ। ਬੈਂਚ ਨੇ ਮਾਮਲੇ ਦੀ ਸੁਣਵਾਈ ਲਈ ਸੋਮਵਾਰ ਦਾ ਦਿਨ ਤੈਅ ਕੀਤਾ ਹੈ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...