ਸਕੇਪ ਸਾਹਿਤਕ ਸੰਸਥਾ (ਰਜਿ:) ਫਗਵਾੜਾ ਵੱਲੋਂ ਕਰਵਾਇਆ ਗਿਆ ਕਵੀ – ਦਰਬਾਰ

*ਸ਼ਹੀਦ ਭਗਤ ਸਿੰਘ ਦੇ ਵਿਚਾਰਾਂ, ਸਮਾਜਵਾਦ ਅਤੇ ਸਮਾਨਤਾ ਦੇ ਫ਼ਲਸਫ਼ੇ ਉੱਪਰ ਪਹਿਰਾ ਦੇਣਾ ਅਜੋਕੇ ਸਮਾਜ ਦੀ ਮੁੱਖ ਲੋੜ : ਐਡਵੋਕੇਟ ਐੱਸ.ਐੱਲ.ਵਿਰਦੀ*

ਫਗਵਾੜਾ ( ਏ.ਡੀ.ਪੀ.ਨਿਊਜ਼) ਸਕੇਪ ਸਾਹਿਤਕ ਸੰਸਥਾ (ਰਜਿ:) ਵੱਲੋਂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਹੀਨਾਵਾਰ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਸੰਸਥਾ ਪ੍ਰਧਾਨ ਕਮਲੇਸ਼ ਸੰਧੂ , ਪ੍ਰਸਿੱਧ ਕਵੀ ਅਤੇ ਚਿੰਤਕ ਸੋਹਣ ਸਹਿਜਲ, ਰਿਟਾ. ਲੈਕਚਰਾਰ ਅਤੇ ਲੇਖਕਾ ਬੰਸੋ ਦੇਵੀ ,ਉੱਘੀ ਸ਼ਾਇਰਾ ਜਸਵਿੰਦਰ ਫਗਵਾੜਾ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਕਹਾਣੀਕਾਰ ਰਵਿੰਦਰ ਚੋਟ ਨੇ ਆਏ ਹੋਏ ਸਰੋਤਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦੇ ਕੇ ਕੀਤੀ। ਇਸ ਤੋਂ ਬਾਅਦ ਵੱਖ ਵੱਖ ਕਵੀਆਂ ਵੱਲੋਂ ਆਪਣੀਆਂ ਰਚਨਾਵਾਂ ਪੇਸ਼ ਕਰਕੇ ਖੂਬ ਸਮਾਂ ਬੰਨ੍ਹਿਆਂ ਗਿਆ। ਬਲਬੀਰ ਕੌਰ ਬੱਬੂ ਸੈਣੀ ਨੇ ਆਪਣੀ ਗ਼ਜ਼ਲ ਰਾਹੀਂ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।ਸੋਢੀ ਸੱਤੋਵਾਲੀ ਅਤੇ ਹਰਜਿੰਦਰ ਨਿਆਣਾ ਵੱਲੋਂ ਹਾਸ ਰਸ ਭਰਪੂਰ ਕਵਿਤਾਵਾਂ ਪੇਸ਼ ਕਰ ਕੇ ਸਰੋਤਿਆਂ ਦਾ ਖ਼ੂਬ ਮਨੋਰੰਜਨ ਕੀਤਾ ਗਿਆ। ਸ਼ਾਮ ਸਰਗੂੰਦੀ, ਲਾਲੀ ਕਰਤਾਰਪੁਰੀ, ਸੋਹਣ ਸਹਿਜਲ,ਦਵਿੰਦਰ ਸਿੰਘ ਜੱਸਲ, ਉਰਮਲਜੀਤ ਸਿੰਘ ਵਾਲੀਆ, ਜਰਨੈਲ ਸਿੰਘ ਸਾਖੀ ਨੇ ਆਪੋ ਆਪਣੀਆਂ ਰਚਨਾਵਾਂ ਤਰੰਨੁਮ ਵਿੱਚ ਪੇਸ਼ ਕਰਕੇ ਖ਼ੂਬ ਵਾਹ-ਵਾਹ ਖੱਟੀ। ਸੁਬੇਗ ਸਿੰਘ ਹੰਜਰਾ ਨੇ ਧਾਰਮਿਕ ਗੀਤ ਨਾਲ ਆਪਣੀ ਹਾਜ਼ਰੀ ਲਗਵਾਈ।

ਦਲਜੀਤ ਮਹਿਮੀ ਕਰਤਾਰਪੁਰ, ਨਗੀਨਾ ਸਿੰਘ ਬਲੱਗਣ, ਜਸਵਿੰਦਰ ਫਗਵਾੜਾ,ਆਸ਼ਾ ਰਾਣੀ, ਸਿਮਰਤ ਕੌਰ, ਪ੍ਰਭਲੀਨ ਕੌਰ ਨੇ ਪਰਿਵਾਰਕ ਅਤੇ ਸਮਾਜਿਕ ਵਿਸ਼ਿਆਂ ਨਾਲ ਸੰਬੰਧਿਤ ਆਪਣੀਆਂ ਰਚਨਾਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਅਸ਼ੀਸ਼ ਗਾਂਧੀ ਨੇ ਆਏ ਹੋਏ ਸਰੋਤਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਲਗਾਏ ਗਏ ਰੁੱਖਾਂ ਦੀ ਸਾਂਭ ਸੰਭਾਲ਼ ਕਰਨ ਦਾ ਸੁਨੇਹਾ ਦਿੱਤਾ। ਪ੍ਰਸਿੱਧ ਲੇਖਕ,ਚਿੰਤਕ ਅਤੇ ਸਮਾਜ ਸੇਵਕ ਐਡਵੋਕੇਟ ਐੱਸ.ਐੱਲ .ਵਿਰਦੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ, ਫ਼ਲਸਫ਼ੇ, ਵਿਚਾਰਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਬੰਸੋ ਦੇਵੀ ਵੱਲੋਂ ਇਸ ਗੱਲ ਤੇ ਸੰਤੁਸ਼ਟੀ ਅਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ ਕਿ ਸਕੇਪ ਸਾਹਿਤਕ ਸੰਸਥਾ ਵਿੱਚ ਸ਼ਾਮਲ ਕਵੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਰਚਨਾਵਾਂ ਕਾਲਪਨਿਕ ਨਾ ਹੋ ਕੇ ਮੌਜੂਦਾ ਹਲਾਤਾਂ ਦਾ ਸੱਚ ਬਿਆਨਦੀਆਂ ;ਪਰਿਵਾਰਕ ਰਿਸ਼ਤਿਆਂ,ਸਮਾਜਿਕ ਸਰੋਕਾਰਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਨੂੰ ਬਿਆਨ ਕਰਦੀਆਂ ਹਨ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਰਵਿੰਦਰ ਚੋਟ ਅਤੇ ਪਰਵਿੰਦਰ ਜੀਤ ਸਿੰਘ ਨੇ ਬਾਖ਼ੂਬੀ ਨਿਭਾਈ। ਸੁਖਵਿੰਦਰ ਕੌਰ ਸੁੱਖੀ ਨੇ ਬਹੁਤ ਸੁਚੱਜੇ ਢੰਗ ਨਾਲ ਪ੍ਰੋਗਰਾਮ ਦੀ ਕਵਰੇਜ ਕੀਤੀ।ਮਨਦੀਪ ਸਿੰਘ ਨੇ ਪ੍ਰੋਗਰਾਮ ਦੇ ਸਫ਼ਲ ਆਯੋਜਨ ਵਿੱਚ ਸਰਗਰਮ ਭੂਮਿਕਾ ਨਿਭਾਈ ਅਤੇ ਭਰਪੂਰ ਸਹਿਯੋਗ ਦਿੱਤਾ। ਅੰਤ ਵਿੱਚ ਕਮਲੇਸ਼ ਸੰਧੂ ਵੱਲੋਂ ਸਮੂਹ ਕਵੀ ਸਹਿਬਾਨ ਦਾ ਸਾਰਥਕ,ਸੇਧ ਦੇਣ ਵਾਲੀਆਂ ਰਚਨਾਵਾਂ ਪੇਸ਼ ਕਰਨ ਅਤੇ ਸਰੋਤਿਆਂ ਦਾ ਪ੍ਰੋਗਰਾਮ ਦੀ ਰੌਣਕ ਵਧਾਉਣ ਲਈ ਧੰਨਵਾਦ ਕੀਤਾ ਗਿਆ।

ਸਾਂਝਾ ਕਰੋ

ਪੜ੍ਹੋ

* ਬੋਲ ਫ਼ਿਲਿਸਤੀਨੀ ਮੁਟਿਆਰ ਦੇ!*

*ਭਾਵੁਕ ਬੋਲ…* *ਇੱਕ ਫ਼ਿਲਿਸਤੀਨੀ* *ਮੁਟਿਆਰ ਦੇ!* ਵੇਦਨਾ,ਪੀੜਾ,ਰੋਹ…. ਫ਼ਿਲਿਸਤੀਨ ਬੋਲਦਾ ਹੈ...