ਸੰਗਰੂਰ ਪਟਿਆਲਾ ਨੈਸ਼ਨਲ ਹਾਈਵੇਅ ਨੇੜੇ ਪਲਟੀ ਪੀਆਰਟੀਸੀ ਦੀ ਬੱਸ

ਚੰਡੀਗੜ੍ਹ, 5 ਅਕਤੂਬਰ – ਸੰਗਰੂਰ ਪਟਿਆਲਾ ਨੈਸ਼ਨਲ ਹਾਈਵੇਅ ‘ਤੇ ਭਵਾਨੀਗੜ੍ਹ ਨੇੜੇ ਵੱਡਾ ਹਾਦਸਾ ਵਾਪਰਿਆ ਗਿਆ ਹੈ। ਸਵਾਰੀਆਂ ਦੇ ਨਾਲ ਭਰੀ ਪੀਆਰਟੀਸੀ ਦੀ ਬੱਸ ਪਲਟ ਗਈ। ਵੱਡੀ ਗਿਣਤੀ ਦੇ ਵਿੱਚ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਤੁਰੰਤ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ।

ਜ਼ਖਮੀਆਂ ਨੂੰ ਰਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ

ਦੱਸਿਆ ਜਾ ਰਿਹਾ ਹੈ ਕਿ ਬੱਸ ਪਟਿਆਲਾ ਸਾਈਡ ਤੋਂ ਆ ਰਹੀ ਸੀ, ਬੱਸ ਦੇ ਅੱਗੇ ਜਾ ਰਿਹਾ ਕੈਂਟਰ ਕੱਟ ਮਾਰਿਆ ਤਾਂ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਲਟ ਗਈ।ਤਕਰੀਬਨ 20-21 ਸਵਾਰੀਆਂ ਗੰਭੀਰ ਜਖਮੀ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਲਿਆਂਦਾ ਗਿਆ ਫਸਟ ਏਟ ਦੇਣ ਤੋਂ ਬਾਅਦ ਰਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਡਾਕਟਰ ਬਿਕਰਮ ਨੇ ਦੱਸਿਆ ਕਿ 8. 45 ਦੇ ਕਰੀਬ ਸਾਨੂੰ ਫੋਨ ਆਇਆ ਕਿ ਹਾਦਸਾ ਵਾਪਰ ਗਿਆ ਹੈ ਤਾਂ ਅਸੀਂ ਸਾਰੀ ਟੀਮ ਨੂੰ ਐਮਰਜੈਂਸੀ ਸੇਵਾਵਾਂ ਦੇਣ ਲਈ ਫੋਨ ਕੀਤਾ ਗਿਆ। ਜਿਸ ਤੋਂ ਬਾਅਦ ਫੱਟੜ ਸਵਾਰੀਆਂ ਦਾ ਇਲਾਜ ਕੀਤਾ ਗਿਆ ਅਤੇ ਗੰਭੀਰ ਸਵਾਰੀਆਂ ਨੂੰ ਪਟਿਆਲਾ ਰਜਿੰਦਰਾ ਲਈ ਰੈਫਰ ਕੀਤਾ ਗਿਆ। ਉਹਨਾਂ ਕਿਹਾ ਕਿ ਮੈਂ ਦਿਨ ਵਿੱਚ ਵੀ ਸੇਵਾ ਨਿਭਾਉਂਦਾ ਹਾਂ ਤੇ ਰਾਤ ਨੂੰ ਕੋਈ ਵੀ ਐਮਰਜੈਂਸੀ ਘਟਨਾ ਵਾਪਰਦੀ ਹੈ ਤਾਂ ਵੀ ਸੇਵਾਵਾਂ ਨਿਭਾਉਂਦਾ ਹਾਂ ਸਟਾਫ ਦੀ ਕਮੀ ਹੋਣ ਕਰਕੇ ਹਸਪਤਾਲ ਸਿਰਫ ਇੱਕ ਰੈਫਰ ਸੈਂਟਰ ਬਣ ਕੇ ਰਹਿ ਚੁੱਕਿਆ ਹੈ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...