ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਨਵੀਆਂ ਪੰਚਾਇਤਾਂ ਤੇ ਪੰਜਾਲੀ ਪਾਉਣ ਦੀ ਤਿਆਰੀ

ਬਠਿੰਡਾ, 29 ਅਕਤੂਬਰ – ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਐਸਪੀਜ਼, ਡੀਐਸਪੀਜ਼, ਐਸਐਚਓਜ਼, ਸਪੈਸ਼ਲ ਸੁਪਰਵਾਈਜ਼ਰਾਂ, ਕਲਸਟਰ ਤੇ ਨੋਡਲ ਅਫਸਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਸਖ਼ਤੀ ਨਾਲ ਨਜਿੱਠਣ ਲਈ ਹਦਾਇਤਾਂ ਦਿੱਤੀਆਂ ਗਈਆਂ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨਵੀਆਂ ਪੰਚਾਇਤਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਲੋੜੀਂਦੀ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਜਾਣੂ ਕਰਵਾ ਕੇ ਉਸ ਦੀ ਵਰਤੋਂ ਕਰਨ ਬਾਰੇ ਦੱਸਿਆ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੱਥੇ ਅੱਗ ਨਹੀਂ ਲੱਗੀ ਉਸ ਥਾਂ ਦੀ ਕਰਾਸ ਵੈਰੀਫਿਕੇਸ਼ਨ ਕਰਨਾ ਲਾਜ਼ਮੀ ਬਣਾਇਆ ਜਾਵੇ ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਿੱਥੇ ਵੀ ਅੱਗ ਲੱਗੀ ਹੈ ਉਸ ਥਾਂ ਦੀ ਵੀਡੀਓਗ੍ਰਾਫੀ ਫੋਟੋਗਰਾਫੀ ਅਤੇ ਆਸ-ਪਾਸ ਦੇ ਏਰੀਏ ਨੂੰ ਕਵਰ ਕਰਨਾ ਲਾਜ਼ਮੀ ਬਣਾਇਆ ਜਾਵੇ।

ਇਸ ਮੌਕੇ ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਗਾਉਣ ਵਾਲਿਆਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਉਨਾਂ ਨੋਡਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨ ਉੱਨਤ ਐਪ ਨੂੰ ਕਿਸਾਨਾਂ ਦੇ ਮੋਬਾਈਲ ਤੇ ਡਾਊਨਲੋਡ ਕਰਵਾ ਕੇ ਉਨਾਂ ਨੂੰ ਉਸ ਦੀ ਵਰਤੋਂ ਬਾਰੇ ਜਾਣਕਾਰੀ ਦੇਣੀ ਯਕੀਨੀ ਬਣਾਈ ਜਾਵੇ।ਇਸ ਮੌਕੇ ਉਨਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਰੋਜਾਨਾ ਫੀਲਡ ਵਿੱਚ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਤੋਂ ਇਲਾਵਾ ਆਪਣੇ ਰਿਕਾਰਡ ਨੂੰ ਹਰ ਰੋਜ਼ ਮੇਨਟੇਨ ਕਰਨਾ ਲਾਜ਼ਮੀ ਬਣਾਇਆ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ ਰੁਪਿੰਦਰ ਪਾਲ ਸਿੰਘ, ਐਸਪੀ ਸ੍ਰੀ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਸ ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਸ੍ਰੀ ਗਗਨਦੀਪ ਸਿੰਘ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।

ਸਾਂਝਾ ਕਰੋ

ਪੜ੍ਹੋ