ਏ.ਡੀ.ਸੀ. ਵੱਲੋਂ ਆਊਟਲੈਂਡ ਐਕਸਪਰਟ ਕੰਸਲਟੈਂਸੀ ਫਰਮ ਦਾ ਲਾਇਸੰਸ ਕੀਤਾ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 04 ਨਵੰਬਰ 2024 – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਆਊਟਲੈਂਡ ਐਕਸਪਰਟ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਆਊਟਲੈਂਡ ਐਕਸਪਰਟ ਕੰਸਲਟੈਂਸੀ ਫਰਮ ਸ਼ੋਅ ਰੂਮ ਨੰ:84/5, ਗਰਾਊਂਡ ਫਲੋਰ, ਪਿੰਡ ਸ਼ਾਹੀ ਮਾਜਰਾ, ਫੇਜ਼-5, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ਼ਿਵਚਰਨ ਸ਼ਰਮਾ ਪੁੱਤਰ ਜੀਤ ਰਾਮ, ਵਾਸੀ ਗਲੀ ਨੰ: 58, ਬਲਰਾਜ ਨਗਰ, ਬਠਿੰਡਾ, ਜ਼ਿਲ੍ਹਾ ਬੰਠਿੰਡਾ ਹਾਲ ਵਾਸੀ ਫਲੈਟ ਨੰ: 404-ਸੀ, ਸੀ-8 ਪੂਰਵਾ ਅਪਾਰਟਮੈਂਟਜ਼ ਸੈਕਟਰ-88, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 318/ਆਈ.ਸੀ, ਮਿਤੀ 01.07.2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 30.06.2024 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋਣ ਕਰਕੇ, ਰਿਹਾਇਸ਼ੀ ਪਤੇ ਅਤੇ ਦਫਤਰੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਦਾ ਨਵੀਨੀਕਰਣ ਨਾ ਕਰਵਾਉਣ ਕਰਕੇ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ ਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਾਰਨ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਆਊਟਲੈਂਡ ਐਕਸਪਰਟ ਕੰਸਲਟੈਂਸੀ ਫਰਮ ਨੂੰ ਜਾਰੀ ਲਾਇਸੰਸ ਨੰਬਰ 318/ਆਈ.ਸੀ. ਮਿਤੀ 01.07.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

ਸਾਂਝਾ ਕਰੋ