ਰਾਹੁਲ ਨੂੰ ਸਾਵਰਕਰ ਬਾਰੇ ਬੋਲਣ ਲਈ ਕਹਿਣ ਕਾਂਗਰਸ ਤੇ ਭਾਈਵਾਲ

ਨਾਸਿਕ, 8 ਨਵੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਰਾਸ਼ਟਰ ਵਿੱਚ ਕਾਂਗਰਸ ਦੀਆਂ ਭਾਈਵਾਲ ਪਾਰਟੀਆਂ ਨੂੰ ਚੁਣੌਤੀ ਦਿੱਤੀ ਕਿ ਉਹ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਹਿੰਦੁਤਵ ਵਿਚਾਰਧਾਰਕ ਵੀਡੀ ਸਾਵਰਕਰ ਅਤੇ ਸ਼ਿਵ ਸੈਨਾ ਦੇ ਸੰਸਥਾਪਕ ਬਾਲ ਠਾਕਰੇ ਦੀ ਪ੍ਰਸ਼ੰਸਾ ਵਿੱਚ 15 ਮਿੰਟ ਬੋਲਣ ਲਈ ਕਹਿਣ। ਉਨ੍ਹਾਂ ਕਿਹਾ ਕਿ ਸਾਵਰਕਰ ਤੇ ਬਾਲ ਠਾਕਰੇ ਦਾ ਦੇਸ਼ ਵਿੱਚ ਯੋਗਦਾਨ ਬੇਮਿਸਾਲ ਹੈ। ਮੋਦੀ ਨੇ ਕਿਹਾ ਕਿ ਉਹ ਉਨ੍ਹਾਂ ਦੇ ਜਵਾਬ ਦਾ ਇੰਤਜ਼ਾਰ ਕਰਨਗੇ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਆਪਣੀ ਪ੍ਰਚਾਰ ਮੁਹਿੰਮ ਨੂੰ ਭਖਾਉਂਦਿਆਂ ਉਨ੍ਹਾਂ ਅੱਜ ਨਾਸਿਕ ਜ਼ਿਲ੍ਹੇ ਵਿੱਚ ਆਪਣੀ ਦੂਜੀ ਰੈਲੀ ਕੀਤੀ। ਮੋਦੀ ਨੇ ਦੋਸ਼ ਲਗਾਇਆ ਕਿ ਕਾਂਗਰਸ ਸੱਤਾ ਲਈ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀਜ਼) ਨੂੰ ਕਮਜ਼ੋਰ ਕਰਨਾ ਤੇ ਵੰਡਣਾ ਚਾਹੁੰਦੀ ਹੈ।

ਉਨ੍ਹਾਂ ਕਾਂਗਰਸ ਨੂੰ ‘ਪਰ-ਜੀਵੀ’ ਕਰਾਰ ਦਿੱਤਾ ਜੋ ਕਿ ਆਪਣੀ ਹੋਂਦ ਬਚਾਉਣ ਲਈ ਹੋਰ ਪਾਰਟੀਆਂ ’ਤੇ ਨਿਰਭਰ ਕਰਦੀ ਹੈ। ਭਾਜਪਾ ਦੇ ਸਟਾਰ ਪ੍ਰਚਾਰਕ ਨੇ ਕਿਹਾ ਕਿ 20 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਮਹਾਰਾਸ਼ਟਰ ਦੇ ਆਤਮ ਸਨਮਾਨ ਅਤੇ ਮਾਣ ਦੀ ਲੜਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਇਕ ਜਾਤੀ ਨੂੰ ਦੂਜੀ ਨਾਲ ਲੜਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ‘ਏਕ ਹੈਂ ਤੋਂ ਸੇਫ (ਸੁਰੱਖਿਅਤ) ਹੈਂ।’’ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਰੈਲੀ ਵਿੱਚ ਮੋਦੀ ਨੇ ਕਿਹਾ, ‘‘ਉਹ ਨਹੀਂ ਚਾਹੁੰਦੇ ਕਿ ਐੱਸਸੀ, ਐੱਸਟੀ ਅਤੇ ਓਬੀਸੀ ਪ੍ਰਗਤੀ ਕਰਨ ਅਤੇ ਉਨ੍ਹਾਂ ਨੂੰ ਉਚਿਤ ਮਾਨਤਾ ਮਿਲੇ..ਚੇਤੇ ਰੱਖੋ, ਏਕ ਹੈਂ ਤੋਂ ਸੇਫ ਹੈਂ।’’ ਉਨ੍ਹਾਂ ‘ਇੰਡੀਆ’ ਗੱਠਜੋੜ ’ਤੇ ਜੰਮੂ ਕਸ਼ਮੀਰ ਤੋਂ ਭਾਰਤ ਦਾ ਸੰਵਿਧਾਨ ਹਟਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਅਤੇ ਨਾਲ ਹੀ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਦੀ ਕੋਈ ਤਾਕਤ ਉੱਥੇ ਧਾਰਾ 370 ਬਹਾਲ ਨਹੀਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਦਲਿਤਾਂ ਤੇ ਕਬਾਇਲੀਆਂ ਨੂੰ ਭੜਕਾਉਣ ਲਈ ‘ਇੰਡੀਆ’ ਗੱਠਜੋੜ ਕੋਰੀਆਂ ਕਿਤਾਬਾਂ ਨੂੰ ਸੰਵਿਧਾਨ ਦੇ ਰੂਪ ਵਿੱਚ ਪੇਸ਼ ਕਰ ਰਿਹਾ ਹੈ।

ਸਾਂਝਾ ਕਰੋ

ਪੜ੍ਹੋ

ਝਾਰਖੰਡ ’ਚ 65 ਫੀਸਦੀ ਤੱਕ ਪਈਆਂ ਵੋਟਾਂ

ਨਵੀ ਦਿੱਲੀ, 14 ਨਵੰਬਰ – ਝਾਰਖੰਡ ਦੀਆਂ 43 ਅਸੰਬਲੀ ਸੀਟਾਂ...