ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ

11 ਨਵੰਬਰ, – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਰੀਅਲ ਅਸਟੇਟ ਦੇ ਬਿਜਨਸ ਨੂੰ ਉਤਸ਼ਾਹਿਤ ਕਰਨ ਲਈ ਇਕ ਵੱਡਾ ਉਪਰਾਲਾ ਕੀਤਾ ਗਿਆ ਹੈ, ਜਿਸ ਨਾਲ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕੈਂਪ ਦਾ ਆਯੋਜਨ ਕਰਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕੀਤੇ ਗਏ। ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫ਼ਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫ਼ਿਕੇਟ, ਲੈਟਰ ਆਫ਼ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟਰੇਸ਼ਨ ਸਰਟੀਫ਼ਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਕ ਵਿਸ਼ੇਸ਼ ਪਹਿਲ ਕਰਦੇ ਹੋਏ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਉਤੇ ਪਾਰਦਰਸ਼ਤਾ ਨਾਲ ਨਿਪਟਾਉਣ ਲਈ ਵਿਭਾਗ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਈ-ਮੇਲ transparency.hud0gmail.com ਬਣਾਈ ਗਈ ਹੈ ਜਿਸ ਉੱਪਰ ਕੋਈ ਵੀ ਸ਼ਿਕਾਇਤ ਸਿੱਧੀ ਕਰ ਸਕਦਾ ਹੈ।

ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਲੋਨਾਈਜ਼ਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਫੈਸਲੇ ਲਏ ਗਏ ਹਨ। ਹੋਰੀਜ਼ੋਨ ਗ੍ਰੀਨ ਤੋਂ ਰੋਹਿਤ ਜੈਨ ਨੇ ਸੂਬਾ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਿਵੇਸ਼ਕ ਅਤੇ ਵਪਾਰ ਪੱਖੀ ਨੀਤੀਆਂ ਨੂੰ ਦਰਸਾਉਂਦਾ ਹੈ। ਲੁਧਿਆਣਾ ਤੋਂ ਸੁਮਿਤ ਗੋਇਲ ਨੇ ਇਸ ਨਵੇਕਲੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਉਪਰਾਲੇ ਸਦਕਾ ਹੁਣ ਉਨ੍ਹਾਂ ਨੂੰ ਰੋਜ਼ਾਨਾ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਵੈਸਟਰਨ ਸਟਰੀਟ ਤੋਂ ਸੰਦੀਪ ਮਾਨ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਉਪਰਾਲਾ ਹੈ ਜੋ ਰੀਅਲ ਅਸਟੇਟ ਸੈਕਟਰ ਨੂੰ ਨਵੀਆਂ ਲੀਹਾਂ ’ਤੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਸਾਂਝਾ ਕਰੋ

ਪੜ੍ਹੋ

ਬਾਲ ਵਿਆਹ ਕਾਨੂੰਨੀ ਅਪਰਾਧ ਹੈ – ਸਿਵਿਲ

*ਸਮੇਂ ਸਮੇਂ ਤੇ ਲੋਕਾ ਨੂੰ ਜਾਗਰੂਕ ਕੀਤਾ ਜਾਵੇਗਾ – ਡੀ...