ਸੁਪਰੀਮ ਕੋਰਟ ਨੇ ਬਿਨਾਂ ਸੁਣਵਾਈ ਜਾਇਦਾਦ ਨੂੰ ਢਾਹੁਣਾ ਦੱਸਿਆ ਗੈਰਸੰਵਿਧਾਨਕ

ਨਵੀਂ ਦਿੱਲੀ, 13 ਨਵੰਬਰ – ਸੁਪਰੀਮ ਕੋਰਟ ਨੇ ‘ਬੁਲਡੋਜ਼ਰ ਨਿਆਂ’ ਉੱਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਜਾਇਦਾਦਾਂ ਢਾਹੁਣ ਬਾਰੇ ਪੂਰੇ ਦੇਸ਼ ਵਿਚ ਲਾਗੂ ਹੋਣ ਵਾਲੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਰਬਉੱਚ ਕੋਰਟ ਨੇ ਕਿਹਾ ਕਿ ਕਾਰਜਪਾਲਿਕਾ ਦੇ ਅਧਿਕਾਰੀ ਜੱਜ ਨਹੀਂ ਬਣ ਸਕਦੇ, ਮੁੁਲਜ਼ਮ ਨੂੰ ਦੋਸ਼ੀ ਕਰਾਰ ਨਹੀਂ ਦੇ ਸਕਦੇ ਤੇ ਉਸ ਦਾ ਘਰ ਨਹੀਂ ਢਾਹ ਸਕਦੇ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਲੋਕਾਂ ਦੇ ਘਰ ਸਿਰਫ਼ ਇਸ ਲਈ ਢਾਹ ਦਿੱਤੇ ਜਾਣ ਕਿ ਉਹ ਮੁਲਜ਼ਮ ਜਾਂ ਦੋਸ਼ੀ ਹਨ, ਤਾਂ ਇਹ ਪੂਰੀ ਤਰ੍ਹਾਂ ਗੈਰਸੰਵਿਧਾਨਕ ਹੋਵੇਗਾ।

ਜਸਟਿਸ ਗਵਈ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਔਰਤਾਂ ਤੇ ਬੱਚੇ ਰਾਤ ਭਰ ਸੜਕਾਂ ’ਤੇ ਰਹਿਣ, ਇਹ ਕੋਈ ਚੰਗੀ ਗੱਲ ਨਹੀਂ ਹੈ। ਬੈਂਚ ਨੇ ਹੁਕਮ ਦਿੱਤਾ ਕਿ ‘ਕਾਰਨ ਦੱਸੋ’ ਨੋਟਿਸ ਦਿੱਤੇ ਬਗੈਰ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ ਤੇ ਨੋਟਿਸ ਜਾਰੀ ਕੀਤੇ ਜਾਣ ਦੇ 15 ਦਿਨਾਂ ਅੰਦਰ ਵੀ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ। ਬੈਂਚ ਨੇ ਕਿਹਾ ਕਿ ਜਾਇਦਾਦ/ਸੰਪਤੀ ਢਾਹੁਣ ਦੀ ਕਾਰਵਾਈ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇ। ਬੈਂਚ ਨੇ ਸਾਫ਼ ਕਰ ਦਿੱਤਾ ਕਿ ਜੇ ਕਿਸੇ ਸਰਕਾਰੀ ਜ਼ਮੀਨ ਉੱਤੇ ਗੈਰਕਾਨੂੰਨੀ ਉਸਾਰੀ ਕੀਤੀ ਹੋਵੇ ਜਾਂ ਅਦਾਲਤ ਨੇ ਇਸ ਨੂੰ ਢਾਹੁਣ ਦਾ ਹੁਕਮ ਦਿੱਤਾ ਹੋਵੇ ਤਾਂ ਉਥੇ ਇਹ ਹੁਕਮ ਲਾਗੂ ਨਹੀਂ ਹੋਣਗੇ। ਬੈਂਚ ਨੇ ਕਿਹਾ ਕਿ ਸੰਵਿਧਾਨ ਤੇ ਫੌਜਦਾਰੀ ਕਾਨੂੰਨ ਦੇ ਦਾਇਰੇ ਵਿਚ ਮੁਲਜ਼ਮਾਂ ਤੇ ਦੋਸ਼ੀਆਂ ਨੂੰ ਕੁਝ ਅਧਿਕਾਰ ਤੇ ਸੁਰੱਖਿਆ ਪ੍ਰਾਪਤ ਹੈ। ਸੁਪਰੀਮ ਕੋਰਟ ਨੇ ਦੇਸ਼ ਵਿਚ ਜਾਇਦਾਦਾਂ ਢਾਹੁਣ ਲਈ ਦਿਸ਼ਾ-ਨਿਰਦੇਸ਼ ਤੈਅ ਕਰਨ ਨਾਲ ਸਬੰਧਤ ਅਪੀਲ ਉੱਤੇ ਇਹ ਹੁਕਮ ਜਾਰੀ ਕੀਤੇ ਹਨ।

ਸਾਂਝਾ ਕਰੋ

ਪੜ੍ਹੋ

ਲੋਰੀ/ਫ਼ੈਜ਼ ਅਹਿਮਦ ਫ਼ੈਜ਼

*ਫ਼ੈਜ਼ ਅਹਿਮਦ ਫ਼ੈਜ਼:* *ਸਿਮ੍ਰਤੀ ਦਿਵਸ* (20 ਨਵੰਬਰ)’ਤੇ.. *ਲੋਰੀ* *ਫ਼ਿਲਿਸਤੀਨੀ ਬੱਚੇ...