ਡੇਰਾ ਬਾਬਾ ਨਾਨਕ, 16 ਨਵੰਬਰ – ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਵਿਖੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਨੇ ਪਿੰਡ ਜੌੜੀਆਂ ਕਲਾਂ ਵਿਖੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੀਆਂ ਪੰਜਾਬ ਮਾਰੂ ਨੀਤੀਆਂ ਤੋਂ ਛੁਟਕਾਰਾ ਪਾਉਣ ਲਈ 20 ਨਵੰਬਰ ਵੋਟਾ ਵਾਲੇ ਦਿਨ ਪੰਜੇ ਦੇ ਚੋਣ ਨਿਸ਼ਾਨ ਵਾਲਾ 2 ਨੰਬਰ ਬਟਨ ਦਬਾ ਕੇ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ
ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਝੂਠੇ ਲਾਰਿਆਂ,ਝੂਠੇ ਬਦਲਾਅ ਤੋਂ ਮੁਕਤੀ ਪਾਉਣ ਲਈ ਕਾਂਗਰਸ ਪਾਰਟੀ ਦਾ ਹੱਥ ਮਜ਼ਬੂਤ ਕਰਨ ਲਈ ਸਾਬਕਾ ਚੇਅਰਮੈਨ ਤਰਸੇਮ ਸਹੋਤਾ,ਰਿਟਾਇਰਡ ਪ੍ਰਿੰਸੀਪਲ ਮੁਖਤਿਆਰ ਮਸੀਹ,ਮਨੀ ਗਿੱਲ, ਮਾਈਕਲ,ਜਵਾਹਰ ਅਤੇ ਰਜਤ ਕੁਮਾਰ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਘਰ ਵਾਪਸੀ ਤੇ ਸਾਰੇ ਪੱਤਵੰਤੇ ਸੱਜਣਾ ਦਾ ਪੂਰਜੋਰ ਸਵਾਗਤ ਕੀਤਾ ਅਤੇ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਅਟੁੱਟ ਵਿਸ਼ਵਾਸ ਦਿਵਾਇਆ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ