ਸੁਖਬੀਰ ਬਾਦਲ ਨੇ ਛੱਡੀ ਪ੍ਰਧਾਨਗੀ, ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 16 ਨਵੰਬਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਕੋਲ ਭੇਜ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਪਾਈ ਇਕ ਪੋਸਟ ਵਿਚ ਦਿੱਤੀ ਹੈ। ਡਾ. ਚੀਮਾ ਨੇ ਆਪਣੀ ਟਵੀਟ ਵਿਚ ਲਿਖਆ ਹੈ, ‘‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ (ਦਲ ਦੇ) ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਵਾਸਤੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਆਪਣੇ ਪੂਰੇ ਕਾਰਜਕਾਲ ਦੌਰਾਨ ਪੂਰੀ ਤਰ੍ਹਾਂ ਸਹਿਯੋਗ ਅਤੇ ਸਮਰਥਨ ਦੇਣ ਲਈ ਧੰਨਵਾਦ ਕੀਤਾ ਹੈ।

ਸਾਂਝਾ ਕਰੋ

ਪੜ੍ਹੋ

ਜਿ਼ਮਨੀ ਚੋਣਾਂ: ਦਲ-ਬਦਲੀ ਅਤੇ ਪਰਿਵਾਰਵਾਦ/ਸੁਖਦੇਵ ਸਿੰਘ

ਭਾਰਤ ਦੇ ਹੋਰਨਾਂ ਸੂਬਿਆਂ ਦੇ ਨਾਲ-ਨਾਲ ਪੰਜਾਬ ਦੇ ਚਾਰ ਵਿਧਾਨ...