ਨਵੀਂ ਦਿੱਲੀ 18 ਨਵੰਬਰ – ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਹਰੀ ਝੰਡੀ ਮਿਲ ਗਈ ਹੈ। ਪਹਿਲਾਂ 6 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਇਸ ਦੀ ਫਿਲਮ ਦੀ ਹੁਣ ਨਵੀਂ ਰਿਲੀਜ਼ ਮਿਤੀ ਸਾਹਮਣੇ ਆ ਗਈ ਹੈ। ਇਸ ਸੰਬੰਧੀ ਜਾਣਕਾਰੀ ਖੁਦ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਉਤੇ ਸਾਂਝੀ ਕੀਤੀ ਹੈ।ਫਿਲਮ 17 ਜਨਵਰੀ ਨੂੰ ਰਿਲੀਜ਼ ਹੋਵੇਗੀ। ਆਪਣੀ ਫਿਲਮ ਦੇ ਪੋਸਟਰ ਦੇ ਨਾਲ ਅਦਾਕਾਰਾ ਨੇ ਇੰਸਟਾਗ੍ਰਾਮ ਉਤੇ ਫਿਲਮ ਦੀ ਨਵੀਂ ਰਿਲੀਜ਼ ਮਿਤੀ ਸਾਂਝੀ ਕੀਤੀ ਅਤੇ ਲਿਖਿਆ, ’17 ਜਨਵਰੀ 2025…ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਔਰਤ ਦੀ ਮਹਾਂਕਾਵਿ ਗਾਥਾ ਅਤੇ ਉਹ ਪਲ ਜਿਸਨੇ ਭਾਰਤ ਦੀ ਕਿਸਮਤ ਨੂੰ ਬਦਲ ਦਿੱਤਾ। ਐਮਰਜੈਂਸੀ-ਸਿਨੇਮਾਘਰਾਂ ਵਿੱਚ ਆਉਣ ਲਈ ਤਿਆਰ ਹੈ।