ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਬਠਿੰਡਾ ਜਿਲ੍ਹੇ ਦੇ ਪਿੰਡ ਦੂਨੇਵਾਲਾ ਵਿੱਚ ਕਿਸਾਨਾਂ ਉਪਰ ਲਾਠੀਚਾਰਜ ਤੇ ਜਬਰ ਦੀ ਨਿਖੇਧੀ


-ਕਿਸਾਨਾਂ ਦੀਆਂ ਮੰਗਾਂ ਮੰਨੇ ਸਰਕਾਰ
ਬਠਿੰਡਾ, 23 ਨਵੰਬਰ 2024( ਏ.ਡੀ.ਪੀ. ਨਿਊਜ਼) ਭਾਰਤ ਮਾਲਾ ਪ੍ਰਾਜੈਕਟ ਲਈ ਅਕੁਆਇਰ ਕੀਤੀਆਂ ਜਾ ਰਹੀਆਂ ਜਮੀਨਾਂ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ) ਦੀ ਅਗਵਾਈ ਵਿੱਚ ਯੋਗ ਮੁਆਵਜ਼ੇ ਦੀ ਹੱਕੀ ਮੰਗ ਕਰ ਰਹੇ ਕਿਸਾਨਾਂ ਤੇ ਦੂਨੇਵਾਲਾ ਪਿੰਡ ਵਿੱਚ ਬੀਤੀ ਸ਼ਾਮ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਅੱਥਰੂ ਗੈਸ ਦੇ ਗੋਲੇ ਦਾਗੇ ਗਏ ਤੇ ਝੂਠੇ ਕੇਸ ਦਰਜ ਕੀਤੇ ਗਏ ਹਨ।ਔਰਤਾਂ ਸਮੇਤ ਕਿਸਾਨਾਂ ਦੀਆਂ ਗ੍ਰਿਫਤਾਰੀਆ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਕੱਲ੍ਹ ਦੂਨੇਵਾਲਾ ਵਿਖੇ ਵੱਡੇ ਤੜਕੇ ਭਾਰੀ ਪੁਲਸ ਫੋਰਸ ਨੇ ਆਕੇ ਧਰਨਾਕਾਰੀ ਕਿਸਾਨਾਂ ਦੇ ਟੈਂਟ ਵਗੈਰਾ ਉਖਾੜ ਦਿੱਤੇ ਸਨ। ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਸਰਕਾਰ ਦੇ ਇਸ ਵਹਿਸ਼ੀ ਕਾਰੇ ਦੀ ਜੋਰਦਾਰ ਨਿਖੇਧੀ ਕਰਦਾ ਹੈ। ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਸੂਬਾਈ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਹਰਬੰਸ ਸਿੰਘ ਹਮੀਰਗੜ੍ਹ ਨੇ ਕਿਹਾ ਕਿ
ਦੂਨੇਵਾਲਾ, ਸ਼ੇਰਗੜ੍ਹ ਅਤੇ ਭੁੱਖਿਆਂਵਾਲੀ ਪਿੰਡਾਂ ਦੇ ਕਿਸਾਨ ਭਾਰਤ ਮਾਲਾ ਸੜਕ ਪ੍ਰਜੈਕਟ ਤਹਿਤ ਐਕੂਆਇਰ ਜਮੀਨਾਂ ਦੇ ਵਾਜਬ ਮੁਆਵਜੇ ਦੀ ਮੰਗ ਲਈ ਸੰਘਰਸ਼ ਕਰ ਰਹੇ ਹਨ। ਇਹਨਾਂ ਪਿੰਡਾਂ ਦੇ ਦੋਹੇਂ ਪਾਸੇ ਲਗਦੇ ਪਿੰਡਾਂ ਨਾਲੋਂ ਇਹਨਾਂ ਪਿੰਡਾਂ ਨੂੰ ਲੱਗਭੱਗ ਅੱਧਾ ਮੁਆਵਜਾ ਦਿਤਾ ਜਾ ਰਿਹਾ ਹੈ। ਕਿਸਾਨ ਬਰਾਬਰ ਮੁਆਵਜੇ ਦੀ ਮੰਗ ਕਰ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਬਠਿੰਡਾ ਜਿਲੇ ਅੰਦਰ ਪਿਛਲੇ ਕੁਝ ਦਿਨਾਂ ਅੰਦਰ ਕਿਸਾਨਾਂ ਤੇ ਇਹ ਦੂਸਰਾ ਲਾਠੀਚਾਰਜ ਹੈ। ਇਸ ਤੋਂ ਪਹਿਲਾਂ ਝੋਨੇ ਦੀ ਖਰੀਦ ਦਾ ਸੰਘਰਸ਼ ਕਰ ਰਹੇ ਕਿਸਾਨਾਂ ਤੇ ਰਾਇਕੇ ਕਲਾਂ ਵਿਖੇ ਲਾਠੀਚਾਰਜ ਕੀਤਾ ਗਿਆ ਸੀ।

ਪੰਜਾਬ ਅਤੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਤੋਂ ਹੱਥ ਪਿਛੇ ਖਿਚ ਕੇ ਕਿਸਾਨਾਂ ਨੂੰ ਸੰਘਰਸ਼ਾਂ ਦੇ ਰਾਹ ਤੁਰਨ ਲਈ ਮਜ਼ਬੂਰ ਕਰ ਰਹੀ ਹੈ ਅਤੇ ਆਪਣੀਆਂ ਫਸਲਾਂ ਦੀ ਵਿਕਰੀ ਲਈ ਸੰਘਰਸ਼ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਅਤੇ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਬਜਾਏ ਜਬਰਦਸਤੀ ਸੰਘਰਸ਼ ਨੂੰ ਕੁਚਲਣ ਦੇ ਰਾਹ ਪਈ ਹੈ ਜੋ ਸਰਾਸਰ ਲੋਕਾਂ ਦੇ ਸੰਘਰਸ਼ ਦੇ ਹੱਕ ਤੇ ਛਾਪੇ ਮਾਰਨ ਦੀ ਕਾਰਵਾਈ ਹੈ।

ਇਸੇ ਰਾਹ ‘ਤੇ ਅੱਗੇ ਤੁਰਦਿਆਂ ਹੁਣ ਮੁਆਵਜੇ ਦੀ ਵਾਜਿਬ ਮੰਗ ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਜਬਰ ਦਾ ਨਿਸ਼ਾਨਾ ਬਣਾਇਆ ਗਿਆ ਹੈ। ਸਰਕਾਰ ਵਲੋਂ ਮਸਲੇ ਸੁਲਝਾਉਣ ਦੀ ਬਜਾਇ ਜਬਰ ਦਾ ਰਸਤਾ ਅਖਤਿਆਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਜ਼ਮੀਨ ਦਾ ਉਚਿਤ ਮੁਆਵਜਾ ਦੇਕੇ ਉਹਨਾਂ ਦੀ ਤਸੱਲੀ ਕਰਵਾਈ ਜਾਵੇ, ਲਾਠੀਚਾਰਜ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕਾਰਵਾਈ ਹੋਵੇ, ਕਿਸਾਨਾਂ ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ ਤੇ ਗ੍ਰਿਫਤਾਰ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ।

ਸਾਂਝਾ ਕਰੋ

ਪੜ੍ਹੋ

ਪੰਜਾਬੀ ਯੂਨੀਵਰਸਿਟੀ ’ਚ ਰੈਗੂਲਰ ਵੀਸੀ ਤਾਇਨਾਤ ਕਰਨ

ਪਟਿਆਲਾ, 22 ਨਵੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਈਸ ਚਾਂਸਲਰ...