ਹਰਿਆਣਾ ਸਾਹਿਤ ਅਕੈਡਮੀ ਦੀ ਪੱਤ੍ਰਿਕਾ ‘ਹਰੀਗੰਧਾ’ ਰਿਲੀਜ਼

ਜੀਂਦ, 24 ਨਵੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਲੋਕਾਂ ਅਤੇ ਯੁਵਾ ਸ਼ਕਤੀ ਨੂੰ ਪ੍ਰੇਰਿਤ ਕਰਨ ਲਈ ‘ਮਨ ਕੀ ਬਾਤ’ ਪ੍ਰੋਗਰਾਮ ਸ਼ੁਰੂ ਕੀਤਾ। ਇਸ ਪ੍ਰੋਗਰਾਮ ਨੇ ਭਾਰਤ ਦੇ ਆਮ ਲੋਕਾਂ ਵਿੱਚ ਇੱਕ ਕ੍ਰਾਂਤੀ ਲਿਆ ਦਿੱਤੀ ਹੈ। ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਇੱਥੇ ਡੀਏਵੀ ਪਬਲਿਕ ਸਕੂਲ ਜੀਂਦ ਵਿੱਚ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਆਖੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਐੱਨਸੀਸੀ ਯੁਵਾ ਸ਼ਕਤੀ ਨੂੰ ਰਾਸ਼ਟਰ ਨਿਰਮਾਣ ਦਾ ਇੱਕ ਸਾਧਨ ਦੱਸਿਆ ਹੈ, ਜਿਸ ਤੋਂ ਵਿਅਕਤੀ ਦੇ ਜੀਵਨ ਵਿੱਚ ਅਨੁਸਾਸ਼ਨ ਆਉਂਦਾ ਹੈ। ਇਸ ਮੌਕੇ ਉਨ੍ਹਾਂ ਡੀਏਵੀ ਸਕੂਲ ਦੀ ਸ਼ਲਾਘਾ ਕੀਤੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਪ੍ਰਧਾਨ ਮੋਹਨ ਲਾਲ ਬੜੋਲੀ ਨੇ ਨਾਇਬ ਸੈਣੀ ਨੂੰ ਇੱਕ ਰਚਨਾਤਮਕ ਮੁੱਖ ਮੰਤਰੀ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਪ੍ਰਦੇਸ਼ ਦੇ ਹਰ ਵਰਗ ਨੂੰ ਉਨਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।

ਇਸ ਮੌਕੇ ਉਨ੍ਹਾਂ ਸਕੂਲ ਦੇ ਮੈਦਾਨ ਵਿੱਚ ਪੌਦੇ ਵੀ ਲਗਾਏ। ਡੀਏਵੀ ਸੰਸਥਾਵਾਂ ਦੇ ਰੀਜ਼ਨਲ ਨਿਰਦੇਸ਼ਕ ਅਤੇ ਹਰਿਆਣਾ ਸਾਹਿਤਕ ਅਕੈਡਮੀ ਦੇ ਨਿਦੇਸ਼ਕ ਡਾ. ਧਰਮਦੇਵ ਵਿਦਿਆਰਥੀ ਨੇ ਪ੍ਰੋਗਰਾਮ ਦਾ ਸੰਚਾਲਨ ਕਰਦੇ ਹੋਏ ਮੁੱਖ ਮੰਤਰੀ ਨੂੰ ਨਾਇਬ ਹੀਰਾ ਦੱਸਿਆ ਜੋ ਕਿ ਦਿਨ-ਰਾਤ ਜਨਤਾ ਦੀ ਸੇਵਾ ਵਿੱਚ ਜੁਟੇ ਰਹਿੰਦੇ ਹਨ। ਇਸ ਮੌਕੇ ਉੱਤੇ ਹਰਿਆਣਾ ਸਾਹਿਤ ਅਕੈਡਮੀ ਦੀ ਪੱਤ੍ਰਿਕਾ ‘ਹਰੀਗੰਧਾ’ ਮੁੱਖ ਮੰਤਰੀ ਵੱਲੋਂ ਰਿਲੀਜ਼ ਕੀਤੀ ਗਈ। ਇਸ ਮੋਕੇ ਖੇਤੀ ਮੰਤਰੀ ਸ਼ਾਮ ਸਿੰਘ ਰਾਣਾ, ਜੀਂਦ ਦੇ ਵਿਧਾਇਕ ਤੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ, ਉਚਾਨਾ ਦੇ ਵਿਧਾਇਕ ਦੇਵਿੰਦਰ ਅੱਤਰੀ, ਡਾ. ਰਾਜ ਸੈਣੀ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਢੁੱਲ ਅਤੇ ਅਮਰਪਾਲ ਰਾਣਾ ਹਾਜ਼ਰ ਸਨ।

ਸਾਂਝਾ ਕਰੋ

ਪੜ੍ਹੋ