ਵੱਖ-ਵੱਖ ਜਥੇਬੰਦੀਆਂ ਦੇ ਆਗੂ ਬੀਕੇਯੂ ਏਕਤਾ ਡਕੌਂਦਾ ’ਚ ਹੋਏ ਸ਼ਾਮਲ

ਮਹਿਲ ਕਲਾਂ, 25 ਨਵੰਬਰ – ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਨੂੰ ਪਿੰਡ ਠੁੱਲ੍ਹੀਵਾਲ ਵਿਖੇ ਉਸ ਸਮੇਂ ਵੱਡਾ ਬਲ ਮਿਲਿਆ­, ਜਦੋਂ ਪਿੰਡ ਦੇ ਵੱਡੀ ਗਿਣਤੀ ਵਿੱਚ ਕਿਸਾਨ ਵੱਖ-ਵੱਖ ਜਥੇਬੰਦੀਆਂ ਨੂੰ ਛੱਡ ਕੇ ਇਸ ਕਿਸਾਨ ਜੱਥੇਬੰਦੀ ਵਿੱਚ ਸ਼ਾਮਲ ਹੋਏ। ਇਸ ਮੌਕੇ ਸਮੂਹ ਕਿਸਾਨਾਂ ਨੂੰ ਜੱਥੇਬੰਦੀ ਆਗੂਆਂ ਨੇ ਜੱਥੇਬੰਦੀ ਦੇ ਸਿਰੋਪਾਓ ਪਾ ਕੇ ਜੱਥੇਬੰਦੀ ਵਿੱਚ ਸ਼ਾਮਲ ਕੀਤਾ। ਜ਼ਿਲ੍ਹਾ ਆਗੂ ਗੁਰਦੇਵ ਸਿੰਘ ਮਾਂਗੇਵਾਲ ਅਤੇ ਸੁਖਦੇਵ ਸਿੰਘ ਕੁਰੜ ਨੇ ਸਮੂਹ ਕਿਸਾਨਾਂ ਦਾ ਜਥੇਬੰਦੀ ਵਿੱਚ ਸਵਾਗਤ ਕੀਤਾ ਅਤੇ ਕਿਸਾਨੀ ਹੱਕਾਂ ਲਈ ਡੱਟ ਕੇ ਸੰਘਰਸ਼ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਦੀ ਕੀਤੀ ਜਾ ਰਹੀ ਖੱਜਲ ਖੁਆਰੀ ਅਤੇ ਡੀਏਪੀ ਦੀ ਘਾਟ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਖੇਤੀ ਕਾਨੂੰਨਾਂ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਆਪਣੇ ਸੰਘਰਸ਼ ਦੇ ਬਲ ’ਤੇ ਰੱਦ ਕਰਵਾਇਆ­ ਉਹਨਾਂ ਨੂੰ ਕੇਂਦਰ ਸਰਕਾਰ ਮੁੜ ਟੇਢੇ ਢੰਗ ਨਾਲ ਲਾਗੂ ਕਰਨਾ ਚਾਹੁੰਦੀ ਹੈ ਪਰ ਕਿਸਾਨ ਜੱਥੇਬੰਦੀਆਂ ਸਰਕਾਰਾਂ ਦੀ ਇਹ ਮਨਸ਼ਾ ਪੂਰੀ ਨਹੀਂ ਹੋਣ ਦੇਣਗੀਆਂ।

ਸਾਂਝਾ ਕਰੋ

ਪੜ੍ਹੋ