ਡੇਰਾ ਸਿਰਸਾ ਮੁਖੀ ਤੇ ਹੋਰਨਾਂ ਖਿਲਾਫ ਸੁਣਵਾਈ ਸ਼ੁਰੂ

ਚੰਡੀਗੜ੍ਹ : ਛੇ ਮਹੀਨੇ ਤੋਂ ਵੱਧ ਸਮੇਂ ਬਾਅਦ ਬੇਅਦਬੀ ਮਾਮਲਿਆਂ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਨਾਂ ਖਿਲਾਫ ਸੁਣਵਾਈ ਵੀਰਵਾਰ ਇੱਥੇ ਅਦਾਲਤ ’ਚ ਸ਼ੁਰੂ ਹੋਈ। 18 ਅਕਤੂਬਰ ਨੂੰ ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਕੱਦਮੇ ’ਤੇ ਲਾਈ ਰੋਕ ਹਟਾਏ ਜਾਣ ਮਗਰੋਂ ਇਹ ਸੁਣਵਾਈ ਮੁੜ ਸ਼ੁਰੂ ਹੋਈ ਹੈ। ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਵਿਚਾਲੇ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦਸਤਾਵੇਜ਼ ਮੁਹੱਈਆ ਕਰਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ।
ਮਾਰਚ ਮਹੀਨੇ ਪੰਜਾਬ ਸਰਕਾਰ ਨੇ ਮੁਕੱਦਮੇ ’ਤੇ ਹਾਈ ਕੋਰਟ ਵੱਲੋਂ ਲਾਈ ਰੋਕ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ। 2015 ’ਚ ਬਰਗਾੜੀ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸੰਬੰਧਤ ਰਾਮ ਰਹੀਮ ਅਤੇ ਹੋਰ ਡੇਰਾ ਪ੍ਰੇਮੀਆਂ ਖਿਲਾਫ ਕੇਸ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਫਰਵਰੀ 2023 ’ਚ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ।
ਸੁਰੱਖਿਆ ਖਤਰਿਆਂ ਦਾ ਹਵਾਲਾ ਦਿੰਦਿਆਂ ਮੁਲਜ਼ਮਾਂ ਨੇ ਮੁਕੱਦਮਾ ਪੰਜਾਬ ਤੋਂ ਬਾਹਰ ਕਿਸੇ ਅਦਾਲਤ ’ਚ ਤਬਦੀਲ ਕਰਨ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਕੋਟਕਪੂਰਾ ’ਚ ਇੱਕ ਮੁਲਜ਼ਮ ਦੀ ਉਸ ਦੀ ਦੁਕਾਨ ਅੰਦਰ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਮਗਰੋਂ ਕੇਸ ਤਬਦੀਲ ਕਰਨ ਸੰਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ

ਸਾਂਝਾ ਕਰੋ

ਪੜ੍ਹੋ

ਕਿਸਾਨ ਅੰਦੋਲਨ – ਵੱਧ ਰਿਹਾ ਖੇਤੀ ਸੰਕਟ/-ਗੁਰਮੀਤ

ਕਿਸਾਨ ਅੰਦੋਲਨ ਖਤਮ ਨਹੀਂ ਹੋਇਆ,ਕਿਉਂਕਿ ਕਿਸਾਨਾਂ ਦੀਆਂ ਮੰਗਾਂ ਅੱਧੀਆਂ ਅਧੂਰੀਆਂ...