ਉਮੀਦ ਹੈ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ : ਖੜਗੇ

ਨਵੀਂ ਦਿੱਲੀ, 23 ਦਸੰਬਰ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ “ਕਿਸਾਨ ਵਿਰੋਧੀ” ਨੀਤੀਆਂ ਰਾਹੀਂ ਕਿਸਾਨਾਂ ਨਾਲ “ਹੋਰ ਨਾਇਨਸਾਫ਼ੀ” ਨਾ ਕਰੇ ਅਤੇ ਕਿਸਾਨ ਭਾਈਚਾਰੇ ਨਾਲ ਕੀਤੇ ਆਪਣੇ ਪੁਰਾਣੇ ਵਾਅਦਿਆਂ ਨੂੰ ਪੂਰਾ ਕਰੇ। ਖੜਗੇ ਨੇ ਇਹ ਗੱਲ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ ਕਰਨ ਸਮੇਂ ਕਹੀ। ਗ਼ੌਰਤਲਬ ਹੈ ਕਿ  ਚੌਧਰੀ ਚਰਨ ਸਿੰਘ  ਦੇ ਜਨਮ ਦਿਵਸ  ਨੂੰ ‘ਕਿਸਾਨ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਖੜਗੇ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ (X) ‘ਤੇ ਹਿੰਦੀ ਵਿੱਚ ਕੀਤੀ ਇੱਕ ਪੋਸਟ ਵਿੱਚ ਕਿਹਾ, ‘‘ਕਿਸਾਨ ਹੀ ਹਿੰਦੋਸਤਾਨ ਹਨ, ਦੇਸ਼ ਦੀ ਸ਼ਾਨ ਹਨ।… ਸਾਰੇ ਕਿਸਾਨ ਭੈਣਾਂ ਭਰਾਵਾਂ ਅਤੇ ਖੇਤ ਮਜ਼ਦੂਰਾਂ ਨੂੰ ਕਿਸਾਨ ਦਿਵਸ ਦੀਆਂ ਲੱਖ ਲੱਖ ਵਧਾਈਆਂ।

ਦੇਸ਼ ਦੇ ਕਿਸਾਨਾਂ ਲਈ ਸੰਘਰਸ਼ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀ। ਕਾਂਗਰਸ ਪ੍ਰਧਾਨ ਨੇ ਹੋਰ ਕਿਹਾ, ‘‘ਅਸੀਂ ਉਮੀਦ ਕਰਦੇ ਹਾਂ ਕਿ ਮੋਦੀ ਸਰਕਾਰ ਆਪਣੀ ਜ਼ਿੱਦ ਅਤੇ ਕਿਸਾਨ ਵਿਰੋਧੀ ਨੀਤੀਆਂ ਨਾਲ ਸਾਡੇ ਕਿਸਾਨਾਂ ਨਾਲ ਹੋਰ ਬੇਇਨਸਾਫ਼ੀ ਨਹੀਂ ਕਰੇਗੀ ਅਤੇ ਆਪਣੇ ਪੁਰਾਣੇ ਵਾਅਦੇ ਪੂਰੇ ਕਰੇਗੀ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੀ ਕਿਸਾਨਾਂ ਨੂੰ ‘ਕਿਸਾਨ ਦਿਵਸ’ ਮੌਕੇ ਮੁਬਾਰਕਬਾਦ ਦਿੱਤੀ। ਰਾਹੁਲ ਨੇ ਆਪਣੀ ਟਵੀਟ ਵਿਚ ਕਿਹਾ, “ਦੇਸ਼ ਦੇ ਸਾਰੇ ਅੰਨ ਦਾਤਿਆਂ ਨੂੰ ਸਤਿਕਾਰਤ ਸਲਾਮ, ਜਿਨ੍ਹਾਂ ਦੀ ਸਖ਼ਤ ਮਿਹਨਤ ਸਾਡੇ ਦੇਸ਼ ਨੂੰ ਖੁਸ਼ਹਾਲ ਬਣਾਉਂਦੀ ਹੈ। ਅਸੀਂ ਕਿਸਾਨਾਂ ਦੇ ਇਸ ਮਹਾਨ ਯੋਗਦਾਨ ਲਈ ਧੰਨਵਾਦੀ ਹਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਸਤਿਕਾਰ ਦੀ ਰਾਖੀ ਲਈ ਹਮੇਸ਼ਾ ਤਿਆਰ ਹਾਂ।

ਸਾਂਝਾ ਕਰੋ

ਪੜ੍ਹੋ

ਆਪ ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ

ਨਵੀਂ ਦਿੱਲੀ, 12 ਮਾਰਚ – ਆਪ ਆਗੂ ਰਿਤੁਰਾਜ ਝਾਅ ਨੇ...