Loading Now

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ, ਦੁਪਹਿਰ 12 ਵਜੇ ਤੋਂ ਬਾਅਦ ਮੁੜ ਸ਼ੁਰੂ ਹੋਵੇਗੀ ਕਾਰਵਾਈ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ, ਦੁਪਹਿਰ 12 ਵਜੇ ਤੋਂ ਬਾਅਦ ਮੁੜ ਸ਼ੁਰੂ ਹੋਵੇਗੀ ਕਾਰਵਾਈ

ਚੰਡੀਗੜ੍ਹ, 26 ਸਤੰਬਰ – ਪੰਜਾਬ ਵਿਧਾਨ ਸਭਾ ਦਾ ਦੋ-ਦਿਨਾ ਵਿਸ਼ੇਸ਼ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋ ਗਿਆ। ਸੈਸ਼ਨ ਦੀ ਸ਼ੁਰੂਆਤ ਹੁੰਦਿਆਂ ਹੀ ਸਦਨ ਵਿੱਚ ਸਭ ਤੋਂ ਪਹਿਲਾਂ ਹਾਲ ਹੀ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਸ ਤੋਂ ਬਾਅਦ ਕਾਰਵਾਈ ਨੂੰ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਵਿੱਚ ਜਿਨ੍ਹਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉਨ੍ਹਾਂ ਵਿੱਚ ਸਾਬਕਾ ਮੰਤਰੀ ਸ. ਹਰਮੇਲ ਸਿੰਘ ਟੋਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਪ੍ਰਸਿੱਧ ਅਦਾਕਾਰ ਜਸਵਿੰਦਰ ਸਿੰਘ ਭੱਲਾ ਅਤੇ ਸੰਗੀਤਕਾਰ ਚਰਨਜੀਤ ਆਹੂਜਾ ਸ਼ਾਮਲ ਸਨ।

ਇਸ ਤੋਂ ਇਲਾਵਾ, ਫੌਜ ਦੇ ਸ਼ਹੀਦ ਜਵਾਨਾਂ ਭਾਨੂ ਪ੍ਰਤਾਪ ਸਿੰਘ ਮਨਕੋਟੀਆ, ਦਲਜੀਤ ਸਿੰਘ, ਰਿੰਕੂ ਸਿੰਘ, ਪ੍ਰਿਤਪਾਲ ਸਿੰਘ ਅਤੇ ਹਰਮਿੰਦਰ ਸਿੰਘ ਨੂੰ ਵੀ ਯਾਦ ਕੀਤਾ ਗਿਆ। ਇਸਦੇ ਨਾਲ ਹੀ ਦੱਸ ਦਈਏ ਕਿ ਸਦਨ ਵਿੱਚ ਪੰਜਾਬ ਵਿੱਚ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ ਆਮ ਨਾਗਰਿਕਾਂ ਅਤੇ ਭਾਜਪਾ ਨੇਤਾ ਅਸ਼ਵਨੀ ਸ਼ਰਮਾ ਦੇ ਭਰਾ ਸ਼੍ਰੀ ਰਾਮ ਪ੍ਰਸਾਦ ਸ਼ਰਮਾ ਦੇ ਦਿਹਾਂਤ ‘ਤੇ ਵੀ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਇਨ੍ਹਾਂ ਸਾਰਿਆਂ ਦੀ ਆਤਮਾ ਦੀ ਸ਼ਾਂਤੀ ਲਈ ਸਦਨ ਵਿੱਚ ਕੁਝ ਪਲ ਦਾ ਮੌਨ ਵੀ ਰੱਖਿਆ ਗਿਆ।

ਹੰਗਾਮੇ ਦੇ ਆਸਾਰ

ਇਹ ਵਿਸ਼ੇਸ਼ ਸੈਸ਼ਨ ਮੁੱਖ ਤੌਰ ‘ਤੇ ਹੜ੍ਹਾਂ ਨਾਲ ਹੋਈ ਤਬਾਹੀ ਅਤੇ ਰਾਹਤ ਕਾਰਜਾਂ ‘ਤੇ ਚਰਚਾ ਲਈ ਬੁਲਾਇਆ ਗਿਆ ਹੈ। ਸੈਸ਼ਨ ਦੀ ਦੂਜੀ ਬੈਠਕ 29 ਸਤੰਬਰ ਨੂੰ ਹੋਵੇਗੀ।

Share this content:

Post Comment