ਨਵੀਂ ਦਿੱਲੀ, 15 ਜਨਵਰੀ – ਦਿੱਲੀ ਦੇ ਸ਼ਰਾਬ ਨੀਤੀ ਘੁਟਾਲੇ ਨੂੰ ਲੈ ਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਰਿਪੋਰਟਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ, ਮੰਤਰਾਲੇ ਦਾ ਇਹ ਫ਼ੈਸਲਾ ਦਿੱਲੀ ਦੇ ਉਪ ਰਾਜਪਾਲ ਤੋਂ ਬਾਅਦ ਆਇਆ ਹੈ।
ਇਸ ਤੋਂ ਪਹਿਲਾਂ ਐਲਜੀ ਵੀਕੇ ਸਕਸੈਨਾ ਨੇ ਇਸ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ। ਪਿਛਲੇ ਸਾਲ ਨਵੰਬਰ ਵਿੱਚ ਇੱਕ ਆਦੇਸ਼ ਵਿੱਚ, ਸੁਪਰੀਮ ਕੋਰਟ ਨੇ ਕਿਹਾ ਸੀ ਕਿ ਈਡੀ ਨੂੰ ਜਨਤਕ ਸੇਵਕਾਂ ਉੱਤੇ ਮੁਕੱਦਮਾ ਚਲਾਉਣ ਤੋਂ ਪਹਿਲਾਂ ਮਨਜ਼ੂਰੀ ਲੈਣੀ ਹੋਵੇਗੀ। ਜਾਂਚ ਏਜੰਸੀ ਈਡੀ ਨੇ ਵੀਕੇ ਸਕਸੈਨਾ ਨੂੰ ਇੱਕ ਪੱਤਰ ਲਿਖ ਕੇ ਕਿਹਾ ਸੀ ਕਿ ਇਸ ਮਾਮਲੇ ਵਿੱਚ ਮਨਜ਼ੂਰੀ ਦਿੱਤੀ ਜਾਵੇ।