ਰਿਲੀਜ ਤੋਂ ਪਹਿਲਾਂ ਐਸਜੀਪੀਸੀ ਵੱਲੋਂ ‘ਫਿਲਮ ਐਮਰਜੈਸੀ’ ਦਾ ਵਿਰੋਧ

ਚੰਡੀਗੜ੍ਹ, 16 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਮੁੜ ਵਿਰੋਧ ਕੀਤਾ ਹੈ। ਦਰਅਸਲ, ਐਮਰਜੈਂਸੀ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਹੁਣ ਇਹ ਫਿਲਮ ਰਿਲੀਜ਼ ਹੋਣ ਜਾ ਰਹੀ ਹੈ, ਪਰ ਉਸ ਤੋਂ ਪਹਿਲਾਂ ਹੀ ਐਸਜੀਪੀਸੀ ਸਮੇਤ ਸਿੱਖ ਜਥੇਬੰਦੀਆਂ ਨੇ ਇਸ ਫਿਲਮ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।

ਜਾਣਕਾਰੀ ਇਹ ਹੈ ਕਿ ਐਸਜੀਪੀਸੀ ਦੇ ਵੱਲੋਂ ਸੀਐੱਮ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ ਕਿ, ਸੂਬੇ ਦੇ ਅੰਦਰ ਇਸ ਫਿਲਮ ਨੂੰ ਨਾ ਲੱਗਣ ਦਿੱਤਾ ਜਾਵੇ। ਐਸਜੀਪੀਸੀ ਨੇ ਫਿਲਮ ਤੇ ਪੂਰਨ ਰੂਪ ਵਿਚ ਪੰਜਾਬ ਅੰਦਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਐਸਜੀਪੀਸੀ ਨੇ ਸਾਰੇ ਜਿਲ੍ਹਿਆਂ ਦੇ ਡੀਸੀਜ਼ ਨੂੰ ਵੀ ਮੰਗ ਪੱਤਰ ਭੇਜੇ ਹਨ ਅਤੇ ਫਿਲਮ ਨਾ ਲਗਾਏ ਜਾਣ ਦੀ ਮੰਗ ਕੀਤੀ ਹੈ।

ਸਾਂਝਾ ਕਰੋ

ਪੜ੍ਹੋ

ਅਸਲ ਮਾਲਕ ਦਾ ਪਤਾ ਨਾ ਹੋਣ ‘ਤੇ

ਨਵੀਂ ਦਿੱਲੀ, 16 ਜਨਵਰੀ – ਆਮਦਨ ਕਰ ਵਿਭਾਗ ਬੇਨਾਮੀ ਜਾਇਦਾਦ...