ਪੰਜਾਬ ਦੇ ਅਧਿਆਪਕਾਂ ਨੂੰ PSEB ਵੱਲੋਂ ਨਿਰਦੇਸ਼, ਇਹ ਵਿਦਿਆਰਥੀ ਪ੍ਰੀਖਿਆ ‘ਚ ਨਹੀਂ ਹੋਣਗੇ ਸ਼ਾਮਲ

ਚੰਡੀਗੜ੍ਹ, 16 ਜਨਵਰੀ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਰਾਜ ਦੇ ਸਾਰੇ ਸਰਕਾਰੀ/ਏਟਿਡ/ਐਫੀਲੀਏਟਿਡ/ਐਸੋਸਿਏਟਿਡ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਜਾਰੀ ਇੱਕ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਸੈਸ਼ਨ 2024 ਲਈ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਨਾਲ ਸਬੰਧਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਦੂਜੇ ਰਾਜਾਂ/ਬੋਰਡਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਨੰਬਰ ਜਾਰੀ ਕਰਨ ਲਈ ਰਜਿਸਟ੍ਰੇਸ਼ਨ/ਨਿਰੰਤਰਤਾ ਦੇ ਸਬੰਧ ਵਿੱਚ ਕਈ ਸਕੂਲਾਂ ਦੁਆਰਾ ਬਹੁਤ ਸਾਰੇ ਵਿਦਿਆਰਥੀਆਂ ਦੇ ਦਸਤਾਵੇਜ਼ ਜਮ੍ਹਾ ਨਹੀਂ ਕਰਾਏ ਗਏ ਹਨ ਜਾਂ ਅਧੂਰੇ ਹਨ। ਦਸਤਾਵੇਜ਼ਾਂ ਦੀ ਘਾਟ ਕਾਰਨ, ਅਜਿਹੇ ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਨੰਬਰ ਦੀ ਥਾਂ ‘ਤੇ ਐਰਰ ਦਰਜ ਕੀਤੀ ਗਈ ਹੈ।

ਐਰਰ ਸੰਬੰਧੀ ਜਾਣਕਾਰੀ ਲਈ, ਕਿਰਪਾ ਕਰਕੇ ਆਪਣੇ ਸਕੂਲ ਦੇ ਰਜਿਸਟ੍ਰੇਸ਼ਨ ਪੋਰਟਲ ਵਿੱਚ ਆਪਣੀ ਲੌਗਇਨ ਆਈਡੀ ਨਾਲ ਫਾਰਮ ਜਾਂ ਹੋਰ ਬੋਰਡ ਰਜਿਸਟ੍ਰੇਸ਼ਨ ਨੰਬਰ ਲਿੰਕ ਦੇ ਅਧੀਨ ਜਾਂਚ ਕਰੋ। ਇਨ੍ਹਾਂ ਗਲਤੀਆਂ ਨੂੰ ਸੁਧਾਰਨ ਲਈ, ਸਬੰਧਤ ਦਸਤਾਵੇਜ਼ 31-01-2025 ਤੱਕ ਰਜਿਸਟ੍ਰੇਸ਼ਨ ਸ਼ਾਖਾ, ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਿਖੇ ਜਮ੍ਹਾਂ ਕਰਵਾਏ ਜਾਣੇ ਚਾਹੀਦੇ ਹਨ, ਤਾਂ ਜੋ ਅਜਿਹੇ ਵਿਦਿਆਰਥੀਆਂ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ ਨੰਬਰ ਜਾਰੀ ਕੀਤੇ ਜਾ ਸਕਣ।

ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਨਹੀਂ ਕੀਤਾ ਜਾਏਗਾ ਸ਼ਾਮਲ

ਜੇਕਰ ਉੱਪਰ ਦੱਸੇ ਗਏ ਦਸਤਾਵੇਜ਼ ਸਮੇਂ ਸਿਰ ਪ੍ਰਦਾਨ ਨਹੀਂ ਕੀਤੇ ਜਾਂਦੇ, ਤਾਂ ਅਜਿਹੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਨੰਬਰ ਜਾਰੀ ਨਹੀਂ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਰੋਲ ਨੰਬਰ ਵੀ ਜਾਰੀ ਨਹੀਂ ਕੀਤੇ ਜਾਣਗੇ। ਜੇਕਰ ਕੋਈ ਵਿਦਿਆਰਥੀ ਇਸ ਕਾਰਨ ਪ੍ਰੀਖਿਆ ਦੇਣ ਤੋਂ ਵਾਂਝਾ ਰਹਿੰਦਾ ਹੈ, ਤਾਂ ਇਸਦੀ ਸਾਰੀ ਜ਼ਿੰਮੇਵਾਰੀ ਸਬੰਧਤ ਸਕੂਲ ਦੇ ਪ੍ਰਿੰਸੀਪਲ/ਅਧਿਆਪਕਾਂ ਦੀ ਹੋਵੇਗੀ।

ਸਾਂਝਾ ਕਰੋ

ਪੜ੍ਹੋ

ਅਸਲ ਮਾਲਕ ਦਾ ਪਤਾ ਨਾ ਹੋਣ ‘ਤੇ

ਨਵੀਂ ਦਿੱਲੀ, 16 ਜਨਵਰੀ – ਆਮਦਨ ਕਰ ਵਿਭਾਗ ਬੇਨਾਮੀ ਜਾਇਦਾਦ...