ਭਾਰਤ ’ਚ ਫਿਰ ਮਿਲਿਆ ‘ਮੰਕੀਪੌਕਸ’ ਦਾ ਮਾਮਲਾ

ਕਰਨਾਟਕ, 24 ਜਨਵਰੀ – ਭਾਰਤ ਵਿਚ ਇਕ ਵਾਰ ਫਿਰ ‘ਮੰਕੀਪੌਕਸ’ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਕਰਨਾਟਕ ਵਿਚ ਇਸ ਬਿਮਾਰੀ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੁਬਈ ਤੋਂ ਆਇਆ ਇਕ ਵਿਅਕਤੀ ਜਾਂਚ ’ਚ ਵਾਇਰਸ ਨਾਲ ਪੀੜਤ ਮਿਲਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਦੁਬਈ ਤੋਂ ਆਏ 40 ਸਾਲਾ ਵਿਅਕਤੀ ਨੂੰ ਜਾਂਚ ’ਚ ਮੰਕੀਪੌਕਸ ਤੋਂ ਪੀੜਤ ਪਾਇਆ ਗਿਆ ਹੈ ਅਤੇ ਦੱਸਿਆ ਜਾਂਦਾ ਹੈ ਕਿ ਇਸ ਸਾਲ ਕਰਨਾਟਕ ਵਿਚ ਮੰਕੀਪੌਕਸ ਦਾ ਇਹ ਪਹਿਲਾ ਮਾਮਲਾ ਹੈ। ਇਹ ਵਿਅਕਤੀ 19 ਸਾਲਾਂ ਤੋਂ ਦੁਬਈ ਵਿਚ ਸੀ।

ਕਰਨਾਟਕ ਦੇ ਸਿਹਤ ਵਿਭਾਗ ਨੇ 22 ਜਨਵਰੀ ਨੂੰ ਪੁਣੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ (ਐਨਆਈਵੀ) ਦੁਆਰਾ ਉਡੁਪੀ ਜ਼ਿਲ੍ਹੇ ਦੇ ਕਰਕਲਾ ਖੇਤਰ ਦੇ ਇਕ 40 ਸਾਲਾ ਪੁਰਸ਼ ਵਿਚ ਮੰਕੀਪੌਕਸ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਪਿਛਲੇ 19 ਸਾਲਾਂ ਤੋਂ ਦੁਬਈ ’ਚ ਰਹਿ ਰਿਹਾ ਸੀ ਅਤੇ 17 ਜਨਵਰੀ ਨੂੰ ਕਰਨਾਟਕ ਦੇ ਮੰਗਲੁਰੂ ਆਇਆ ਸੀ। ਕਰਨਾਟਕ ਦੇ ਸਿਹਤ ਵਿਭਾਗ ਅਨੁਸਾਰ, ਜਦੋਂ ਵਿਅਕਤੀ ਦੁਬਈ ਤੋਂ ਵਾਪਸ ਆਇਆ ਤਾਂ ਉਸ ਵਿਚ ਧੱਫੜ ਦੇ ਲੱਛਣ ਦਿਖਾਈ ਦਿਤੇ। ਇਸ ਤੋਂ ਦੋ ਦਿਨ ਪਹਿਲਾਂ ਉਸ ਨੂੰ ਬੁਖ਼ਾਰ ਵੀ ਹੋਇਆ ਸੀ। ਇਸ ਤੋਂ ਬਾਅਦ ਵਿਅਕਤੀ ਨੂੰ ਤੁਰਤ ਇਕ ਨਿਜੀ ਹਸਪਤਾਲ ’ਚ ਆਈਸੋਲੇਸ਼ਨ ਵਿਚ ਰਖਿਆ ਗਿਆ। ਇਸ ਤੋਂ ਬਾਅਦ, ਵਿਅਕਤੀ ਦਾ ਸੈਂਪਲ ਲਿਆ ਗਿਆ ਅਤੇ ਬੰਗਲੌਰ ਮੈਡੀਕਲ ਕਾਲਜ ਅਤੇ ਫਿਰ ਐਨਆਈਵੀ, ਪੁਣੇ ਭੇਜਿਆ ਗਿਆ।

ਸਾਂਝਾ ਕਰੋ

ਪੜ੍ਹੋ

ਆਮ ਆਦਮੀ ਪਾਰਟੀ ਦੇ ਜਤਿੰਦਰ ਸਿੰਘ ਭਾਟੀਆ

ਅੰਮ੍ਰਿਤਸਰ, 27 ਜਨਵਰੀ – ਆਮ ਆਦਮੀ ਪਾਰਟੀ (ਆਪ) ਤੋਂ ਜਤਿੰਦਰ...