Loading Now

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

*ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਚੇਨਈ ਤਾਮਿਲਨਾਡੂ ਤੋਂ ਬੰਗਲੌਰ ਕਰਨਾਟਕਾ ਲਈ ਰਵਾਨਾ
ਅੰਮ੍ਰਿਤਸਰ, 29 ਸਤੰਬਰ ( ਗਿਆਨ ਸਿੰਘ ਏ.ਡੀ.ਪੀ ਨਿਊਜ਼) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਚੇਨਈ ਤਾਮਿਲਨਾਡੂ ਤੋਂ ਆਪਣੇ ਅਗਲੇ ਪੜਾਅ ਬੰਗਲੌਰ ਕਰਨਾਟਕਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।
01-4-1024x581 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ ਅਤੇ ਸ਼ਤਾਬਦੀ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਲਈ ਪ੍ਰੇਰਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ਵਿਚ ਨਗਰ ਕੀਰਤਨ ਦਾ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਵੱਡੀ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।  ਰਸਤੇ ਵਿਚ ਵੈਲੋਰ ਤਾਮਿਲਨਾਡੂ ਵਿਖੇ ਸ. ਪ੍ਰਿਤਪਾਲ ਸਿੰਘ ਭਾਟੀਆ ਅਤੇ ਪਰਿਵਾਰ ਵੱਲੋਂ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ।
01-6-2-1024x500 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਹਰਵਿੰਦਰ ਸਿੰਘ ਵੇਰਕਾ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਬੰਧਕ ਸ. ਅੰਮ੍ਰਿਤਪਾਲ ਸਿੰਘ, ਸ. ਮਨਜੀਤ ਸਿੰਘ ਸਾਹਨੀ, ਸ. ਜਸਬੀਰ ਸਿੰਘ ਭਸੀਨ, ਸ. ਨਰਿੰਦਰਬੀਰ ਸਿੰਘ, ਸ. ਓਂਕਾਰ ਸਿੰਘ, ਸ. ਗੁਰਪ੍ਰਤਾਪ ਆਨੰਦ, ਸ. ਪਰਮਜੀਤ ਸਿੰਘ, ਸ. ਕੁਲਵਿੰਦਰ ਸਿੰਘ, ਸ. ਮਨਮੀਤ ਸਿੰਘ ਚੱਡਾ, ਸ. ਇੰਦਰਜੀਤ ਸਿੰਘ, ਸ. ਗੁਰਪ੍ਰੀਤ ਸਿੰਘ ਕਲਸੀ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Share this content:

Previous post

ਅਜਨਾਲਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਮਨ ਧਾਲੀਵਾਲ ਤੇ ਪ੍ਰਧਾਨ ਸ. ਐੱਸ ਪ੍ਰਸ਼ੋਤਮ ਦੀ ਅਗਵਾਈ ‘ਚ ਟਰੱਸਟ ਨੇ ਕੀਤਾ ਫਿਰਕਾਪ੍ਰਸਤੀ ਤੇ ਪ੍ਰਦੂਸ਼ਣ ਵਿਰੁੱਧ ਕੈਂਡਲ ਮਾਰਚ

Next post

ਡੀ.ਐੱਮ.ਕਾਲਜ ਵਿਖੇ ਹੋਈ ਰੈੱਡ ਰਿਬਨ ਕਲੱਬਾਂ ਦੇ ਪੋਗਰਾਮ ਕੋਆਰਡੀਨੇਟਰਾਂ ਦੀ ਮੀਟਿੰਗ

Post Comment