ਤਰਨਤਾਰਨ, 29 ਜਨਵਰੀ – ਬੀਤੀ ਦਿਨੀਂ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਮੌਕੇ ’ਤੇ ਸੰਵਿਧਾਨ ਦੇ ਰਚਨਾਕਾਰ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਦੀ ਅਸਲ ਸਾਜਿਸ਼ ਘੜਨ ਵਾਲੇ ਦੀ ਬਰੀਕ ਨਾਲ ਪੜਤਾਲ ਕਰਨ ਦੀ ਅਪੀਲ ਕੀਤੀ ਗਾਈ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਸੰਦੀਪ ਕੁਮਾਰ ਅਤੇ ਰਾਮ ਲਾਲ ਨੇ ਸਾਂਝੇ ਬਿਆਨ ਰਾਹੀਂ ਕਿ ਜੋ ਬੀਤੀ ਦਿਨੀਂ ਅੰਮ੍ਰਿਤਸਰ ਵਿਖੇ ਡਾ. ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਲਈ ਦੋਸ਼ੀ ਦੇ ਸਹਿ ਦੇਣ ਵਾਲੇ ਵੀ ਲੱਭ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ