ਨਵੀਂ ਦਿੱਲੀ, 1 ਫਰਵਰੀ – ਮਿਡਲ ਕਲਾਸ ਨੂੰ ਵੱਡੀ ਰਾਹਤ ਦਿੰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਐਲਾਨ ਕੀਤਾ ਕਿ ਇਨਕਮ ਟੈਕਸ ਲਿਮਟ 12 ਲੱਖ ਕੀਤੀ ਜਾ ਰਹੀ ਹੈ ਤੇ ਹੁਣ 12 ਲੱਖ ਰੁਪਏ ਤੱਕ ਦੀ ਆਮਦਨ ਵਾਲਿਆਂ ਨੂੰ ਕੋਈ ਟੈਕਸ ਨਹੀਂ ਦੇਣਾ ਪਵੇਗਾ।