ਸਿੱਖ ਆਗੂ ਜਗਦੀਸ਼ ਸਿੰਘ ਝੀਂਡਾ ਨੇ ਬਾਦਲਾਂ ‘ਤੇ ਸਾਧਿਆ ਤਿੱਖਾ ਨਿਸ਼ਾਨਾ

ਚੰਡੀਗੜ੍ਹ, 4 ਫਰਵਰੀ – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਗਦੀਪ ਸਿੰਘ ਝੀਂਡਾ ਨੇ ਦੋਸ਼ ਲਾਇਆ ਹੈ ਕਿ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਮੁਖੀ ਅਭੈ ਚੌਟਾਲਾ ਰਾਹੀਂ ਸੁਖਬੀਰ ਸਿੰਘ ਬਾਦਲ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਕਬਜ਼ੇ ਲਈ ਯਤਨਸ਼ੀਲ ਹਨ। ਝੀਂਡਾ ਨੇ ਕਿਹਾ ਕਿ ਅਭੈ ਚੌਟਾਲਾ ਤੇ ਸੁਖਬੀਰ ਬਾਦਲ ਵੱਲੋਂ ਆਜ਼ਾਦ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਬਾਦਲ ਦਲ ਦਾ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਹੈ ਤੇ ਹੁਣ ਉਹ ਹਰਿਆਣਾ ਕਮੇਟੀ ’ਤੇ ਵੀ ਕਬਜ਼ਾ ਕਰਨਾ ਚਾਹੁੰਦੇ ਹਨ। ਉਹਨਾਂ ਨੇ ਆਜ਼ਾਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅਭੈ ਚੌਟਾਲਾ ਤੇ ਸੁਖਬੀਰ ਬਾਦਲ ਨਾਲ ਮੀਟਿੰਗਾਂ ਨਾ ਕਰਨ ਕਿਉਂਕਿ ਉਹਨਾਂ ਨੇ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਦਾ ਵਿਰੋਧ ਕੀਤਾ ਸੀ।

ਸਾਂਝਾ ਕਰੋ

ਪੜ੍ਹੋ