ਚੰਡੀਗੜ੍ਹ, 4 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਪੁਲਿਸ ਵਿਭਾਗ ਵਿੱਚ 10 ਹਜ਼ਾਰ ਨਵੀਆਂ ਪੋਸਟਾਂ ਭਰਤੀ ਕਰਨ ਦਾ ਐਲਾਨ ਕੀਤਾ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਹੋ ਜਾਵੇਗੀ। ਮੀਟਿੰਗ ਦੌਰਾਨ, CM ਮੁੱਖ ਮੰਤਰੀ ਨੇ ਡਰੱਗਜ਼ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਮੁੱਖ ਮੰਤਰੀ ਨੇ ਝੂਠੇ ਪਰਚਿਆਂ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਨ ਦੀ ਵੀ ਗੱਲ ਕੀਤੀ। ਇਸ ਤੋ ਇਲਾਵਾ ਇਹ ਵੀ ਚਰਚਾ ਹੋਈ ਕਿ ਪੁਲਿਸ ਨੂੰ ਨਵੀਆਂ ਗੱਡੀਆਂ ਦਿੱਤੀਆਂ ਜਾਣਗੀਆਂ।