ਜ਼ਲੀਲ ਕਰਨਾ ਅਮਰੀਕਾ ਦੀ ਨੀਤੀ!

ਨਵੀਂ ਦਿੱਲੀ, 7 ਫਰਵਰੀ – ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਅਣਮਨੁੱਖੀ ਸਲੂਕ ਦਾ ਸੰਸਦ ਦੇ ਦੋਹਾਂ ਸਦਨਾਂ ਵਿੱਚ ਵੀਰਵਾਰ ਵਿਰੋਧੀ ਪਾਰਟੀਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਇਸ ਤੋਂ ਬਾਅਦ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਨਵੀਂ ਦਿੱਲੀ ਇਹ ਯਕੀਨੀ ਬਣਾਏ ਜਾਣ ਲਈ ਅਮਰੀਕਾ ਨਾਲ ਗੱਲਬਾਤ ਕਰ ਰਹੀ ਹੈ ਕਿ ਗੈਰਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਸਮੇਂ ਉਨ੍ਹਾਂ ਨਾਲ ਅਜਿਹੀ ਬਦਸਲੂਕੀ ਨਾ ਕੀਤੀ ਜਾਵੇ। ਜੈਸ਼ੰਕਰ ਨੇ ਸੰਸਦ ਨੂੰ ਦੱਸਿਆ ਕਿ ਅਮਰੀਕੀ ਅਧਿਕਾਰੀਆਂ ਦੁਆਰਾ ਅਪਣਾਈ ਗਈ ਦੇਸ਼ ਨਿਕਾਲੇ ਦੀ ਇਹ ਪ੍ਰਕਿਰਿਆ ਕੋਈ ਨਵੀਂ ਨਹੀਂ ਅਤੇ ਇਹ ਨੀਤੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਜੱਦੀ ਮੁਲਕਾਂ ਵਿੱਚ ਵਾਪਸ ਭੇਜੇ ਜਾਣ ਅਤੇ ਅਜਿਹੀਆਂ ਪਾਬੰਦੀਆਂ ਦੀ ਵਰਤੋਂ ਦੀ ਇਜਾਜ਼ਤ ਦਿੰਦੀ ਹੈ।

ਸਾਂਝਾ ਕਰੋ

ਪੜ੍ਹੋ