
ਨਵੀਂ ਦਿੱਲੀ, 8 ਫਰਵਰੀ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਜੰਗਪੁਰਾ ਵਿਧਾਨ ਸਭਾ ਸੀਟ ਤੋਂ ਚੋਣ ਹਾਰ ਗਏ ਹਨ। ਭਾਜਪਾ ਉਮੀਦਵਾਰ ਤਰਵਿੰਦਰ ਸਿੰਘ ਮਰਵਾਹ ਨੇ ਉਨ੍ਹਾਂ ਨੂੰ 600 ਵੋਟਾਂ ਨਾਲ ਹਰਾਇਆ। ਸਿਸੋਦੀਆ ਨੇ ਆਪਣੀ ਹਾਰ ਸਵੀਕਾਰ ਕਰਦੇ ਹੋਏ ਭਾਜਪਾ ਉਮੀਦਵਾਰ ਨੂੰ ਜਿੱਤ ਲਈ ਵਧਾਈ ਦਿੱਤੀ। ਪਿਛਲੀਆਂ ਵਿਧਾਨ ਸਭਾ ਚੋਣਾਂ ਯਾਨੀ 2020 ਵਿੱਚ ਸਿਸੋਦੀਆ ਨੇ ਪਟਪੜਗੰਜ ਤੋਂ ਚੋਣ ਲੜੀ ਸੀ ਪਰ ਇਸ ਵਾਰ ਉਹ ਸੀਟ ਬਦਲ ਕੇ ਵੀ ਜਿੱਤ ਦਰਜ ਨਹੀਂ ਕਰ ਸਕੇ।