ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲਿਆ – ਰਾਜਾ ਵੜਿੰਗ

ਚੰਡੀਗੜ੍ਹ, 18 ਫਰਵਰੀ – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਐਕਸ ’ਤੇ ਇਕ ਪੋਸਟ ਵਿਚ ਡੇਰਾ ਬਾਬਾ ਨਾਨਕ ਦੇ ਪਿੰਡ ਰਾਏਮੱਲ ਵਿਚ ਪੁਲੀਸ ਮੁਲਾਜ਼ਮ ਦੇ ਘਰ ਵਿਚ ਹੋਏ ਗ੍ਰਨੇਡ ਧਮਾਕੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਦਾ ਜਨਾਜ਼ਾ ਨਿਕਲ ਗਿਆ ਹੈ।

ਉਨ੍ਹਾਂ ਕਿਹਾ, ‘‘ਲੋਕਾਂ ਦੀ ਸੁਰੱਖਿਆ ਕਰਨ ਵਾਲਿਆਂ ਦੇ ਘਰਾਂ ਉੱਤੇ ਹੀ ਗ੍ਰਨੇਡ ਹਮਲੇ ਹੋ ਰਹੇ ਹਨ। ਅਜਿਹੇ ਹਾਲਾਤ ਵਿੱਚ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ? ਅਸੀਂ ਪਹਿਲਾਂ ਵੀ ਕਈ ਵਾਰ ‘ਆਪ’ ਸਰਕਾਰ ਨੂੰ ਇਸ ਦੀ ਸੰਜੀਦਗੀ ਪ੍ਰਤੀ ਜਾਣੂ ਕਰਵਾ ਚੁੱਕੇ ਹਾਂ, ਪਰ ਹਰ ਵਾਰ ਕੋਈ ਨਾ ਕੋਈ ਬਹਾਨਾ ਬਣਾ ਕੇ ਇਨ੍ਹਾਂ ਹਮਲਿਆਂ ਨੂੰ ਗੈਰ-ਸੰਜੀਦਗੀ ਨਾਲ ਲਿਆ ਜਾ ਰਿਹਾ ਹੈ।’’

ਸਾਂਝਾ ਕਰੋ

ਪੜ੍ਹੋ

ਬਜਟ ਸੈਸ਼ਨ ਤੋਂ ਪਹਿਲਾਂ ਆਤਿਸ਼ੀ ਨੇ ਸਪੀਕਰ

ਨਵੀਂ ਦਿੱਲੀ, 12 ਮਾਰਚ – ਦਿੱਲੀ ਦੀ ਵਿਰੋਧੀ ਧਿਰ ਦੀ...