
ਬ੍ਰਾਜ਼ੀਲ, 22 ਫਰਵਰੀ – ਬ੍ਰਾਜ਼ੀਲ ’ਚ ਇਕ ਜਹਾਜ਼ ਨੂੰ ਪੰਛੀ ਨਾਲ ਟਕਰਾਉਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਘਟਨਾ ਕਾਰਨ ਜਹਾਜ਼ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਕੋਈ ਵੀ ਯਾਤਰੀ ਜ਼ਖ਼ਮੀ ਨਹੀਂ ਹੋਇਆ। ਏਅਰਲਾਈਨਜ਼ ਨੇ ਘਟਨਾ ਤੋਂ ਬਾਅਦ ਅਗਲੇਰੀ ਕਾਰਵਾਈ ਬਾਰੇ ਚਰਚਾ ਕੀਤੀ ਹੈ। ਬ੍ਰਾਜ਼ੀਲ ਵਿਚ ਇੱਕ ਵੱਡਾ ਜਹਾਜ਼ ਹਾਦਸਾ ਟਲ ਗਿਆ ਹੈ। ਵੀਰਵਾਰ ਨੂੰ ਰੀਓ ਡੀ ਜਨੇਰੀਓ ਤੋਂ ਸਾਓ ਪਾਓਲੋ ਜਾ ਰਹੀ LATAM ਏਅਰਲਾਈਨਜ਼ ਦੀ ਏ321 ਉਡਾਣ ਨੂੰ ਪੰਛੀ ਨਾਲ ਟਕਰਾਉਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਟੱਕਰ ਕਾਰਨ ਜਹਾਜ਼ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ’ਚ ਜਹਾਜ਼ ਦਾ (ਅੱਗੇ ਦਾ ਹਿੱਸਾ) ਪੂਰੀ ਤਰ੍ਹਾਂ ਨੁਕਸਾਨਿਆ ਹੋਇਆ ਨਜ਼ਰ ਆ ਰਿਹਾ ਹੈ।
ਸਪੱਸ਼ਟ ਹੈ ਕਿ ਜਹਾਜ਼ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਇਹ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਸੀ। ਸਥਾਨਕ ਮੀਡੀਆ ਅਤੇ TMZ ਦੇ ਅਨੁਸਾਰ, ਇਹ LATAM ਏਅਰਲਾਈਨਜ਼ 1321 ਜਹਾਜ਼ ਰੀਓ ਡੀ ਜਨੇਰੀਓ ਦੇ ਗੈਲੀਓ ਹਵਾਈ ਅੱਡੇ ਤੋਂ ਸਾਓ ਪੌਲੋ ਲਈ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਵੀਰਵਾਰ ਸਵੇਰੇ ਇਕ ਪੰਛੀ ਨਾਲ ਟਕਰਾ ਗਿਆ। ਟੱਕਰ ਤੋਂ ਬਾਅਦ ਜਹਾਜ਼ ਨੂੰ ਹੋਏ ਨੁਕਸਾਨ ਕਾਰਨ ਹਵਾਈ ਅੱਡੇ ’ਤੇ ਵਾਪਸ ਪਰਤਣਾ ਪਿਆ। ਜਹਾਜ਼ ’ਚ 200 ਯਾਤਰੀ ਸਵਾਰ ਸਨ। ਰਾਹਤ ਦੀ ਗੱਲ ਇਹ ਹੈ ਕਿ ਕਿਸੇ ਵੀ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਬਾਅਦ ਵਿਚ ਸਾਰੇ ਯਾਤਰੀਆਂ ਨੂੰ ਦੂਜੀਆਂ ਉਡਾਣਾਂ ਰਾਹੀਂ ਉਨ੍ਹਾਂ ਦੇ ਟਿਕਾਣਿਆਂ ’ਤੇ ਭੇਜ ਦਿਤਾ ਗਿਆ। ਅਜੇ ਤਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਜਹਾਜ਼ ਨੇ ਕਿਸ ਪ੍ਰਜਾਤੀ ਦੇ ਪੰਛੀ ਨੂੰ ਟੱਕਰ ਮਾਰੀ ਸੀ।