
ਬਟਾਲਾ, 24 ਫਰਵਰੀ – ਬਟਾਲਾ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਚੀਮਾਂ ਖੁੱਡੀ ਵਿਖੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੀ ਜ਼ਮੀਨ ਐਕਵਾਇਰ ਨੂੰ ਲੈ ਕੇ ਪ੍ਰਸ਼ਾਸਨ ਅਤੇ ਕਿਸਾਨਾਂ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਝਿਰਮਲ ਸਿੰਘ ਬੱਜੂਮਾਨ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਐਕਸ ਪ੍ਰੈਸ ਵੇਅ ਦੀ ਜ਼ਮੀਨ ਐਕਵਾਇਰ ਕਰਨ ਆਏ ਪ੍ਰਸ਼ਾਸਨ ਦਾ ਧਰਨਾ ਲਗਾ ਕੇ ਵਿਰੋਧ ਕੀਤਾ ਜਾ ਰਿਹਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਝਿਰਮਲ ਸਿੰਘ ਨੇ ਆਖਿਆ ਕਿ ਪ੍ਰਸ਼ਾਸਨ ਧੱਕੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਉਨ੍ਹਾਂ ਆਖਿਆ ਅਸੀਂ ਪ੍ਰਸ਼ਾਸਨ ਦੀ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕਰਾਂਗੇ।
ਪੁਲਿਸ ਦਾ ਕੀ ਹੈ ਕਹਿਣਾ ?
ਇਸ ਮੌਕੇ ਪ੍ਰਸ਼ਾਸਨ ਅਧਿਕਾਰੀ ਐਸਡੀਐਮ ਬਟਾਲਾ ਵਿਕਰਮਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਲੀ-ਕਟੜਾ ਐਕਸਵੇਅ ਦੀ ਜ਼ਮੀਨ ਐਕਵਾਇਰ ਕਰਨ ਦੇ ਕਿਸਾਨਾਂ ਨੂੰ ਪੇਮੈਂਟ ਕਰ ਦਿੱਤੀ ਹੈ ਪਰ ਫਿਰ ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਕਿਸਾਨਾਂ ਨਾਲ ਬੈਠ ਕੇ ਇਸ ਦਾ ਹੱਲ ਕੱਢ ਲਿਆ ਜਾਵੇਗਾ।
ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਹੋਇਆਂ ਅਤੇ ਅਣ-ਸੁਖਾਵੀਂ ਘਟਨਾ ਵਾਪਰਨ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਹੋਇਆਂ।