ਬੋਰਡ ਲਈ ਅਹਿਮ ਖਬਰ! ਸਿੱਖਿਆ ਮੰਤਰੀ ਵੱਲੋਂ 8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਸਖਤ ਹੁਕਮ ਜਾਰੀ

ਚੰਡੀਗੜ੍ਹ, 24 ਫਰਵਰੀ  – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਤਵਾਰ ਨੂੰ ਦੱਸਿਆ ਕਿ ਸੂਬੇ ’ਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ’ਚ ਨਕਲ ਨੂੰ ਪੂਰੀ ਤਰ੍ਹਾਂ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 278 ਉੱਡਣ ਦਸਤੇ (of in ਬਣਾਏ ਗਏ ਹਨ ਅਤੇ ਹਰੇਕ ਟੀਮ ’ਚ 3 ਮੈਂਬਰ ਹੋਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਉੱਡਣ ਦਸਤਿਆਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (DEO), ਪ੍ਰਿੰਸੀਪਲਾਂ, ਪੀ. ਐੱਸ. ਈ. ਬੀ. ਦੇ ਮੈਂਬਰਾਂ ਅਤੇ ਬੋਰਡ ਦੀ ਅਕਾਦਮਿਕ ਕੌਂਸਲ ਦੇ ਮੈਂਬਰਾਂ ਵੱਲੋਂ ਕੀਤੀ ਜਾਵੇਗੀ।

ਸਾਂਝਾ ਕਰੋ

ਪੜ੍ਹੋ