ਆਪ’ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਸੈਸ਼ਨ ‘ਚ ਰੋਕੇ ਜਾਣ ‘ਤੇ ਆਤਿਸ਼ੀ ਨੇ ਕੀਤਾ ਵਿਰੋਧ

ਨਵੀਂ ਦਿੱਲੀ, 27 ਫਰਵਰੀ – ਦਿੱਲੀ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ। ਇਸ ਤੋਂ ਪਹਿਲਾਂ ਸੈਸ਼ਨ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਨੇ ਵਿਧਾਇਕਾਂ ਨੂੰ ਐਂਟਰੀ ਨਾ ਮਿਲਣ ‘ਤੇ ਦਿੱਲੀ ਸਰਕਾਰ ਦਾ ਵਿਰੋਧ ਕੀਤਾ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ‘ਤੇ ਪੋਸਟ ਕਰਦੇ ਹੋਏ ਕਿਹਾ ਕਿ ਭਾਜਪਾ ਵਾਲਿਆਂ ਨੇ ਸੱਤਾ ਵਿਚ ਆਉਂਦਿਆਂ ਹੀ ਤਾਨਾਸ਼ਾਹੀ ਦੀਆਂ ਹੱਦਾਂ ਪਾਰ ਕਰ ਦਿੱਤੀਆਂ।

ਵਿਧਾਨ ਸਭਾ ‘ਚ ਐਂਟਰੀ ਨਾ ਮਿਲਣ ਦਾ ਕਾਰਨ ਦੱਸਦੇ ਹੋਏ ਆਤਿਸ਼ੀ ਨੇ ਭਾਜਪਾ ਸਰਕਾਰ ‘ਤੇ ਦੋਸ਼ ਲਗਾਇਆ ਕਿ ‘ਆਪ’ ਵਿਧਾਇਕਾਂ ਨੇ ‘ਜੈ ਭੀਮ’ ਦੇ ਨਾਅਰੇ ਲਗਾਏ ਸਨ, ਇਸ ਲਈ ਉਨ੍ਹਾਂ ਨੂੰ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ। ਅਤੇ ਅੱਜ ‘ਆਪ’ ਵਿਧਾਇਕਾਂ ਨੂੰ ਵਿਧਾਨ ਸਭਾ ਕੰਪਲੈਕਸ ‘ਚ ਵੀ ਨਹੀਂ ਜਾਣ ਦਿੱਤਾ ਜਾ ਰਿਹਾ। ਦਿੱਲੀ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ ਕਿ ਚੁਣੇ ਹੋਏ ਵਿਧਾਇਕਾਂ ਨੂੰ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਾ ਦਿੱਤੀ ਗਈ ਹੋਵੇ।

ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ‘ਆਪ’ ਵਿਧਾਇਕ ਆਤਿਸ਼ੀ ਦੀ ਅੱਜ ਵਿਧਾਨ ਸਭਾ ਕੰਪਲੈਕਸ ‘ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਹੋਈ। ਇਸ ਦੌਰਾਨ ਆਤਿਸ਼ੀ ਨੇ ਪੁਲਿਸ ਵਾਲਿਆਂ ਤੋਂ ਪੁੱਛਿਆ ਕਿ ਉਨ੍ਹਾਂ ਨੂੰ ਵਿਧਾਨ ਸਭਾ ‘ਚ ਦਾਖ਼ਲ ਕਿਉਂ ਨਹੀਂ ਹੋਣ ਦਿੱਤਾ ਜਾ ਰਿਹਾ, ਜਿਸ ‘ਤੇ ਪੁਲਿਸ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੂੰ ਸਪੀਕਰ ਵੱਲੋਂ ‘ਆਪ’ ਵਿਧਾਇਕਾਂ ਨੂੰ ਅੰਦਰ ਨਾ ਜਾਣ ਦੇਣ ਦੇ ਹੁਕਮ ਦਿੱਤੇ ਗਏ ਸਨ। ‘ਆਪ’ ਵਿਧਾਇਕ ਅਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਅਤੇ ਪਾਰਟੀ ਦੇ ਹੋਰ ਵਿਧਾਇਕਾਂ ਨੂੰ ਕਥਿਤ ਤੌਰ ‘ਤੇ ਵਿਧਾਨ ਸਭਾ ਕੰਪਲੈਕਸ ‘ਚ ਦਾਖ਼ਲ ਹੋਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਹੜਤਾਲ ‘ਤੇ ਬੈਠ ਗਏ।

ਸਾਂਝਾ ਕਰੋ

ਪੜ੍ਹੋ

ਹਕੀਮਪੁਰ ਪੁਰੇਵਾਲ ਖੇਡ ਮੇਲੇ ਦੀਆਂ ਰੌਣਕਾਂ ਫੋਟੋਆਂ

ਹਕੀਮਪੁਰ ਪੁਰੇਵਾਲ ਖੇਡ ਮੇਲੇ ਵਿੱਚ ਸ਼ਾਮਲ ਹੋਏ ਸਾਹਿਤਕਾਰ ਪ੍ਰਿੰਸੀਪਲ ਸਰਵਣ...