
ਹਿਮਾਚਲ ਪ੍ਰਦੇਸ਼, 1 ਮਾਰਚ – ਹਿਮਾਚਲ ਪ੍ਰਦੇਸ਼ ਵਿੱਚ 3 ਦਿਨਾਂ ਦੀ ਭਾਰੀ ਬਾਰਿਸ਼ ਅਤੇ ਬਰਫ਼ਬਾਰੀ ਤੋਂ ਬਾਅਦ ਅੱਜ ਪੱਛਮੀ ਗੜਬੜੀ ਕਮਜ਼ੋਰ ਹੋ ਗਈ ਹੈ। ਇਸ ਕਾਰਨ ਅੱਜ ਅਤੇ ਭਲਕੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 3 ਮਾਰਚ ਨੂੰ ਫਿਰ ਤੋਂ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। 5 ਅਤੇ 6 ਮਾਰਚ ਨੂੰ ਸੂਬੇ ਭਰ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ।
ਇਸ ਦੇ ਨਾਲ ਹੀ ਸੂਬੇ ਵਿੱਚ ਤਿੰਨ ਦਿਨਾਂ ਤੋਂ ਪੈ ਰਹੀ ਬਰਫ਼ਬਾਰੀ ਕਾਰਨ 650 ਤੋਂ ਵੱਧ ਸੜਕਾਂ ਅਤੇ 2300 ਤੋਂ ਵੱਧ ਬਿਜਲੀ ਦੇ ਟਰਾਂਸਫ਼ਾਰਮਰ ਠੱਪ ਹੋ ਗਏ ਹਨ। ਲਾਹੌਲ ਸਪਿਤੀ, ਚੰਬਾ, ਕੁੱਲੂ ਅਤੇ ਕਿਨੌਰ ਦੇ ਕਈ ਇਲਾਕਿਆਂ ‘ਚ 73 ਘੰਟਿਆਂ ਤੋਂ ਜ਼ਿਆਦਾ ਸਮੇਂ ਤੋਂ ਬਿਜਲੀ ਗੁੱਲ ਹੈ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।