
ਨਵੀਂ ਦਿੱਲੀ : ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਨੂੰ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੋਵਾਂ ਨੂੰ ਡਰੱਗ ਮਾਮਲੇ ‘ਚ ਐੱਨਸੀਬੀ ਨੇ ਗ੍ਰਿਫ਼ਤਾਰ ਕੀਤਾ ਸੀ। ਨਿਊਜ਼ ਏਜੰਸੀ ਏਐੱਨਆਈ ਟਵੀਟ ਮੁਤਾਬਿਕ ਮੁੰਬਈ ਦੀ ਇਕ ਵਿਸ਼ੇਸ਼ ਐੱਨਡੀਪੀਐੱਸ ਅਦਾਲਤ ਨੇ ਕਾਮੇਡੀਅਨ ਭਾਰਤੀ ਸਿੰਘ ਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਨੂੰ ਜ਼ਮਾਨਤ ਦੇ ਦਿੱਤੀ ਹੈ।
ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਨੂੰ ਐੱਨਸੀਬੀ ਨੇ ਗ੍ਰਿਫ਼ਤਾਰ ਕਰ ਲਿਆ ਸੀ, ਜਿਸਤੋਂ ਬਾਅਦ ਕੋਰਟ ਨੇ ਉਨ੍ਹਾਂ ਨੂੰ 4 ਦਸੰਬਰ ਤਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਹੁਣ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਨੇ ਕੋਰਟ ‘ਚ ਜ਼ਮਾਨਤ ਦੀ ਅਰਜ਼ੀ ਦਿੱਤੀ ਹੈ, ਜਿਸ ‘ਤੇ ਅੱਜ ਸੁਣਵਾਈ ਹੋਣੀ ਹੈ। ਹੁਣ ਦੇਖਣਾ ਹੈ ਕਿ ਕੋਰਟ, ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਨੂੰ ਰਾਹਤ ਦਿੰਦਾ ਹੈ ਜਾਂ ਨਿਆਂਇਕ ਹਿਰਾਸਤ ਨੂੰ ਬਰਕਰਾਰ ਰੱਖਿਆ ਜਾਂਦਾ ਹੈ। ਜੇਕਰ ਅੱਜ ਭਾਰਤੀ ਸਿੰਘ ਨੂੰ ਕੋਰਟ ਤੋਂ ਰਾਹਤ ਨਹੀਂ ਮਿਲਦੀ ਤਾਂ ਕਾਮੇਡੀਅਨ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾਣਗੀਆਂ।
ਦਰਅਸਲ, ਕਾਮੇਡੀਅਨ ਅਤੇ ਉਨ੍ਹਾਂ ਦੇ ਪਤੀ ਨੂੰ ਗਾਂਜਾ (86.5 ਗ੍ਰਾਮ) ਰੱਖਣ ਅਤੇ ਸੇਵਨ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਸੀ। ਦੋਵਾਂ ਨੇ ਗਾਂਜੇ ਦਾ ਸੇਵਨ ਕਰਨ ਦੀ ਗੱਲ ਵੀ ਸਵੀਕਾਰ ਕੀਤੀ ਹੈ। ਇਸਤੋਂ ਬਾਅਦ ਐੱਨਸੀਬੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਨਸੀਬੀ ਨੇ ਪਹਿਲਾਂ ਭਾਰਤੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸਤੋਂ ਬਾਅਦ ਉਸਦੇ ਪਤੀ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ ਸੀ। ਉਸਤੋਂ ਬਾਅਦ ਦੋਵਾਂ ਨੂੰ ਐਤਵਾਰ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ।
ਉਥੇ ਹੀ ਐੱਨਸੀਬੀ ਵੀ ਕਪਲ ਦੀ ਜਮਾਨਤ ਪਟੀਸ਼ਨ ‘ਤੇ ਆਪਣੇ ਜਵਾਬ ਪੇਸ਼ ਕਰੇਗਾ। ਉਥੇ ਹੀ ਵਿਸ਼ੇਸ਼ ਸਰਕਾਰੀ ਵਕੀਲ ਅਤੁਲ ਸਰਪਾਂਡੇ ਨੇ ਕਿਹਾ ਹੈ, ਅੱਜ ਮੈਂ ਦੂਸਰੇ ਕੇਸ ‘ਚ ਵਿਅੱਸਤ ਹਾਂ ਤਾਂ ਮੈਂ ਬਹਿਸ ਲਈ ਕਿਸੀ ਹੋਰ ਤਰੀਕ ਲਈ ਬੇਨਤੀ ਕਰਾਂਗਾ।