ਅੱਜ ਤੋਂ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਵਿਚ ਫਿਰ ਵਾਧਾ

ਨਵੀਂ ਦਿੱਲੀ: ਆਮ ਲੋਕਾਂ ਨੂੰ ਇਕ ਵਾਰ ਫਿਰ ਤੋਂ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 1 ਮਾਰਚ ਸੋਮਵਾਰ ਨੂੰ ਸਬਸਿਡੀ ਵਾਲੇ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਵਿਚ ਫਿਰ ਤੋਂ 25 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ 14.2 ਕਿੱਲੋ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਹੁਣ 794 ਰੁਪਏ ਤੋਂ ਵਧ ਕੇ 819 ਰੁਪਏ ਹੋ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 25 ਫਰਵਰੀ ਨੂੰ ਐਲਪੀਜੀ ਗੈਸ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਗਿਆ ਸੀ।ਇਹ ਵਧੀਆਂ ਕੀਮਤਾਂ ਅੱਜ ਯਾਨੀ ਸੋਮਵਾਰ, 1 ਮਾਰਚ ਤੋਂ ਲਾਗੂ ਹੋ ਗਈਆਂ ਹਨ। ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਵਿਚ 25 ਰੁਪਏ ਦੇ ਵਾਧੇ ਤੋਂ ਬਾਅਦ ਹੁਣ ਇਸ ਨੂੰ ਵਧਾ ਕੇ 845.50 ਰੁਪਏ ਕਰ ਦਿੱਤਾ ਗਿਆ ਹੈ, ਜਦਕਿ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿਚ 19 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 14 ਫਰਵਰੀ ਤੇ 4 ਫਰਵਰੀ ਨੂੰ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਦਸੰਬਰ ਵਿਚ, ਐਲਪੀਜੀ ਸਿਲੰਡਰ ਦੀ ਕੀਮਤ ਵਿਚ 2 ਗੁਣਾ ਵਾਧਾ ਕੀਤਾ ਗਿਆ ਸੀ। 1 ਦਸੰਬਰ ਨੂੰ ਇਸ ਦੀ ਕੀਮਤ 594 ਰੁਪਏ ਤੋਂ ਵਧਾ ਕੇ 644 ਅਤੇ ਫਿਰ 15 ਦਸੰਬਰ ਨੂੰ ਫਿਰ ਇਸਦੀ ਕੀਮਤ ਵਧਾ ਕੇ 694 ਰੁਪਏ ਕਰ ਦਿੱਤੀ ਗਈ।

Post Author: admin

Leave a Reply

Your email address will not be published. Required fields are marked *